Punjab

ਮਾਮਲਾ ਦੋ ਨੌਜਵਾਨ ਤੋਂ ਲੱਖਾਂ ਦੀ ਠੱਗੀ ਮਾਰਨ ਦਾ, ਟ੍ਰੈਵਲ ਏਜੰਟਾਂ ’ਤੇ ਮਾਮਲਾ ਦਰਜ

ਅੰਮ੍ਰਿਤਸਰ, 19 ਜਨਵਰੀ– ਕੁਝ ਸਮਾਂ ਪਹਿਲਾਂ ਟ੍ਰੈਵਲ ਏਜੰਟਾਂ ਨੇ ਦੋ ਨੌਜਵਾਨਾਂ ਨੂੰ ਵਿਦੇਸ਼ ’ਚ ਨੌਕਰੀ ਦਿਵਾਉਣ ਦਾ ਲਾਰਾ ਲਾ ਕੇ ਉਨ੍ਹਾਂ ਤੋਂ 29.97 ਲੱਖ ਰੁਪਏ ਦੀ ਠੱਗੀ ਮਾਰੀ ਸੀ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਬਿਆਸ ਥਾਣੇ ਦੀ ਪੁਲਿਸ ਨੇ ਪੰਜ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਡੀਐੱਸਪੀ ਅਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਕਾਲੇਕੇ ਪਿੰਡ ਦੇ ਵਸਨੀਕ ਗੁਰਭਿੰਦਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਬਿਆਸ ਦੀ ਪੁਲਿਸ ਨੇ ਮਲੇਰਕੋਟਲਾ ਦੇ ਵਸਨੀਕ ਮੁਹੰਮਦ ਸੂਫ਼ੀਆਂ, ਜਲੰਧਰ ਦੇ ਨਿਊ ਵਿਜੇ ਨਗਰ ਦੇ ਵਸਨੀਕ ਲਿਸ਼ੋਕ ਕੁਮਾਰ ਅਤੇ ਅਸ਼ੋਕ ਕੁਮਾਰ ਵਿਰੁੱਧ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਉਹ ਇਨ੍ਹਾਂ ਟ੍ਰੈਵਲ ਏਜੰਟਾਂ ਨੂੰ ਮਿਲਿਆ ਸੀ। ਮੁਲਜ਼ਮਾਂ ਨੇ ਉਸ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਕਈ ਲੋਕਾਂ ਦੀਆਂ ਵਿਦੇਸ਼ਾਂ ’ਚ ਨੌਕਰੀਆਂ ਲਗਵਾਈਆਂ ਹਨ। ਮੁਲਜ਼ਮਾਂ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ 15.47 ਲੱਖ ਰੁਪਏ ’ਚ ਅਮਰੀਕਾ ’ਚ ਕਿਸੇ ਚੰਗੀ ਥਾਂ ਨੌਕਰੀ ਲਗਵਾ ਦੇਵੇਗਾ। ਉਸ ਨੇ ਉਕਤ ਰਕਮ ਦਾ ਪ੍ਰਬੰਧ ਕੀਤਾ ਅਤੇ ਉਨ੍ਹਾਂ ਨੂੰ ਦੇ ਦਿੱਤਾ ਅਤੇ ਟਰੈਵਲ ਏਜੰਟਾਂ ਨੇ ਵੀਜ਼ਾ ਲਗਵਾਉਣ ਲਈ ਉਸ ਦਾ ਪਾਸਪੋਰਟ ਵੀ ਲੈ ਲਿਆ। ਕਾਫ਼ੀ ਸਮੇਂ ਬਾਅਦ ਵੀ ਮੁਲਜ਼ਮ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸੇ ਤਰ੍ਹਾਂ ਇਕ ਹੋਰ ਮਾਮਲੇ ’ਚ ਵੇਰੋਵਾਲ ਪਿੰਡ ਦੇ ਵਸਨੀਕ ਮੇਜਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਬਿਆਸ ਦੀ ਪੁਲਿਸ ਨੇ ਬਾਬਾ ਸਾਵਨ ਸਿੰਘ ਨਗਰ ਦੇ ਵਸਨੀਕ ਗੁਰਜੇਸ਼ ਸਿੰਘ ਦੀ ਪਤਨੀ ਰਣਜੀਤ ਕੌਰ ਤੇ ਉਸ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਵਿਰੁੱਧ ਕੇਸ ਦਰਜ ਕੀਤਾ ਹੈ। ਮੁਲਜਮਾਂ ਨੇ ਉਸ ਨਾਲ 14.50 ਲੱਖ ਰੁਪਏ ਦੀ ਠੱਗੀ ਮਾਰੀਮੇਜਰ ਸਿੰਘ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੇ ਉਸ ਦੇ ਪੁੱਤਰ ਨੂੰ ਸਪੇਨ ਵਿੱਚ ਚੰਗੀ ਨੌਕਰੀ ਦਿਵਾਉਣ ਦੇ ਨਾਮ ’ਤੇ ਪੈਸੇ ਲਏ ਸਨ। ਅੱਜ ਤੱਕ ਨਾ ਤਾਂ ਉਨ੍ਹਾਂ ਨੇ ਪੁੱਤਰ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।

Related Articles

Leave a Reply

Your email address will not be published. Required fields are marked *

Back to top button