Punjab

ਮਾਮੂਲੀ ਤਕਰਾਰ ਮਗਰੋਂ ਭਾਣਜੇ ਨੇ ਮਾਮੇ ਦਾ ਗੋਲੀ ਮਾਰ ਕੇ ਕੀਤਾ ਕਤਲ, ਵਜ੍ਹਾ ਜਾਣ ਕੇ ਰਹਿ ਜਾਓਗੇ ਦੰਗ

ਬਾਲ ਕਿਸ਼ਨ

ਫਿਰੋਜ਼ਪੁਰ, 14 ਜੂਨ :  ਥਾਣਾ ਆਰਿਫ ਕੇ ਅਧੀਨ ਪੈਂਦੇ ਪਿੰਡ ਅੱਕੂ ਮਸਤੇ ਕੇ ਵਿਖੇ ਸ਼ੁੱਕਰਵਾਰ ਸਵੇਰੇ ਝੋਨੇ ਲਈ ਪੈਲੀ ਬਨਾਉਂਦਿਆਂ ਹੋਈ ਮਾਮੂਲੀ ਤਕਰਾਰ ਤੋਂ ਵਧੀ ਲੜਾਈ ਕਤਲ ਤੱਕ ਪਹੁੰਚ ਗਈ। ਇਸ ਦੌਰਾਨ ਇੱਕ ਨੌਜਵਾਨ ਨੇ ਆਪਣੇ ਮਾਮੇ ਨੂੰ ਗੋਲੀ ਮਾਰ ਕੇ ਮਾਰ ਦਿੱਤਾ । ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਭਰਾ ਸਾਹਿਬ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਮੁਖਤਿਆਰ ਸਿੰਘ (60) ਸਵੇਰੇ ਆਪਣੀ ਜ਼ਮੀਨ ’ਤੇ ਕੰਮ ਕਰਨ ਗਿਆ ਸੀ। ਖੇਤਾਂ ‘ਚ ਟ੍ਰੈਕਟਰ ਚਲਾਉੰਦਿਆਂ ਨਾਲ ਦੇ ਖੇਤ ਜੋ ਕਿ ਉਸ ਦੇ ਭਾਣਜੇ ਦਾ ਸੀ ਉਸ ‘ਚ ਲੱਗੇ ਝੋਨੇ ਦੇ ਕੁਝ ਬੂਟੇ ਥਰਾਬ ਹੋ ਗਏ। ਉਸ ‘ਤੇ ਉਸ ਦੀ ਭਾਣਜੇ ਸੁਖਦੇਵ ਸਿੰਘ ਨਾਲ ਮਾਮੂਲੀ ਤਕਰਾਰ ਹੋ ਗਈ। ਇਸ ਤੋਂ ਬਾਅਦ ਸੁਖਦੇਵ ਸਿੰਘ ਨੇ ਆਪਣੀ ਲਾਇਸੰਸੀ ਬੰਦੂਕ ਨਾਲ ਮੁਖਤਿਆਰ ਸਿੰਘ ’ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਸਾਹਿਬ ਸਿੰਘ ਨੇ ਦੱਸਿਆ ਕਿ ਜਦੋਂ ਉਹ ਮੁਖਤਿਆਰ ਸਿੰਘ ਨੂੰ ਸਿਵਲ ਹਸਪਤਾਲ ਲੈ ਕੇ ਪਹੁੰਚੇ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਣ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਪੀ ਭੁਪਿੰਦਰ ਸਿੰਘ ਸਿਵਲ ਹਸਪਤਾਲ ਪਹੁੰਚੇ ਅਤੇ ਮ੍ਰਿਤਕ ਦੇ ਪਰਿਵਾਰ ਨਾਲ ਗੱਲਬਾਤ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸਐੱਸਪੀ ਨੇ ਆਖਿਆ ਕਿ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਖਤਿਆਰ ਸਿੰਘ ਦੀ ਹੱਤਿਆ ਉਸ ਦੇ ਭਾਣਜੇ ਸੁਖਦੇਵ ਸਿੰਘ ਨੇ ਮਾਮੂਲੀ ਵਿਵਾਦ ਤੋਂ ਬਾਅਦ ਗੋਲੀ ਮਾਰ ਕੇ ਕੀਤੀ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button