Punjab

ਮਿਡ-ਡੇ-ਮੀਲ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੀਤਾ ਰੋਸ ਮੁਜ਼ਾਹਰਾ

SSP ਸਰਤਾਜ ਸਿੰਘ ਚਾਹਲ ਨੇ ਮੌਕੇ ’ਤੇ ਪੁੱਜ ਕੇ ਵਰਕਰਾਂ ਨੂੰ ਕੀਤਾ ਸ਼ਾਂਤ

ਸੰਗਰੂਰ, 17 ਅਗਸਤ : ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਨੇ ਸੰਗਰੂਰ ਵਿਚ ਸੂਬਾ ਪ੍ਰਧਾਨ ਬਿਮਲਾ ਰਾਣੀ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਸੂਬਾਈ ਰੈਲੀ ਕਰਨ ਉਪਰੰਤ ਰੋਹ ਭਰਪੂਰ ਨਾਅਰੇਬਾਜ਼ੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਇਸ ਤੋਂ ਪਹਿਲਾਂ ਪਟਿਆਲਾ ਬਾਈਪਾਸ ਨਜ਼ਦੀਕ ਇਕੱਠੀਆਂ ਹੋਈਆਂ ਹਜ਼ਾਰਾਂ ਮਿਡ ਡੇ ਮੀਲ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਕਮਲਜੀਤ ਕੌਰ, ਪਰਵੀਨ ਬਾਲਾ ਫ਼ਤਹਿਗੜ੍ਹ ਸਾਹਿਬ, ਇਕਬਾਲ ਕੌਰ ਪਟਿਆਲਾ, ਆਸ਼ਾ ਰਾਣੀ ਹੁਸ਼ਿਆਰਪੁਰ, ਕਮਲੇਸ਼ ਕੌਰ ਰੋਪੜ, ਮਮਤਾ ਸੈਦਪੁਰ ਕਪੂਰਥਲਾ, ਕਰਮਜੀਤ ਰਾਏਸਰ ਬਰਨਾਲਾ, ਸਿਮਰਨਜੀਤ ਪਾਸਲਾ ਜਲੰਧਰ, ਜਸਵੀਰ ਕੌਰ ਤਰਨਤਾਰਨ, ਸਿੰਬਲ ਕੌਰ ਫਰੀਦਕੋਟ, ਸੁਨੀਤਾ ਫ਼ਾਜ਼ਿਲਕਾ, ਕੁਲਵਿੰਦਰ ਕੌਰ ਮੋਹਾਲੀ, ਹਰਮੇਸ਼ ਕੌਰ ਅਨੰਦਪੁਰ ਸਾਹਿਬ ਨੇ ਕਿਹਾ ਕਿ ਮਿਡ ਡੇ ਮੀਲ ਵਰਕਰਜ਼ ਯੂਨੀਅਨ ਵੱਲੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਮਿਡ ਡੇ ਮੀਲ ਵਰਕਰਾਂ ਨੂੰ ਰੈਗੂਲਰ ਕਰ ਕੇ ਅਤੇ ਉਹਨਾਂ ’ਤੇ ਘੱਟੋ ਘੱਟ ਉਜਰਤ ਲਾਗੂ ਕਰ ਕੇ 18000 ਰੁਪਏ ਮਹੀਨਾ ਮਿਹਨਤਾਨਾ ਤਾਂ ਪੰਜਾਬ ਸਰਕਾਰ ਨੇ ਕੀ ਦੇਣਾ ਸੀ, ਸਗੋਂ ਸਾਢੇ ਤਿੰਨ ਸਾਲਾਂ ਤੋਂ ਵੱਧ ਸਮਾਂ ਲੰਘ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਆਪਣੇ ਕੀਤੇ ਚੋਣ ਵਾਅਦੇ ਅਨੁਸਾਰ ਮਿਹਨਤਾਨਾ ਦੁੱਗਣਾ ਕਰਨ ਅਤੇ ਲਾਗੂ ਕਰਨ ਲਈ ਕੋਈ ਵੀ ਯੋਗ ਕਾਰਵਾਈ ਅਜੇ ਤੱਕ ਨਹੀਂ ਕੀਤੀ, ਜਿਸ ਕਰਕੇ ਸਮੁੱਚੇ ਪੰਜਾਬ ਦੀਆਂ ਮਿਡ ਡੇ ਮੀਲ ਵਰਕਰਾਂ ਦੇ ਮਨਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਗੁੱਸੇ ਅਤੇ ਨਫ਼ਰਤ ਦੀ ਭਾਵਨਾ ਭਰੀ ਪਈ ਹੈ। ਮਿਡ ਡੇ ਮੀਲ ਵਰਕਰਾਂ ਨੂੰ ਦਿੱਤਾ ਜਾਂਦਾ ਮਾਮੂਲੀ ਜਿਹਾ ਮਾਣ ਭੱਤਾ ਦੇਣ ਲਈ ਵਾਰ-ਵਾਰ ਵੱਖ-ਵੱਖ ਬੈਂਕਾਂ ਵਿੱਚ ਖਾਤਾ ਖੋਲ੍ਹਣ ਲਈ ਖੱਜਲ-ਖੁਆਰ ਕਰਨਾ ਬੰਦ ਕੀਤਾ ਜਾਵੇ ਅਤੇ ਜੋ ਪਹਿਲਾਂ ਹੀ ਬੈਂਕ ਖਾਤੇ ਚੱਲ ਰਹੇ ਹਨ, ਉਹਨਾਂ ਵਿੱਚ ਹੀ ਮਾਣ ਭੱਤਾ ਲਾਗਾਤਾਰ ਪਾਇਆ ਜਾਵੇ। ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਧਰਨੇ ਵਿੱਚ ਪਹੁੰਚ ਕੇ ਵਰਕਰਾਂ ਨੂੰ ਸ਼ਾਂਤ ਕਰਦੇ ਹੋਏ ਕਿਹਾ ਕਿ 23 ਅਗਸਤ ਨੂੰ ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਬਣੀ ਸਬ-ਕਮੇਟੀ ਨਾਲ ਮੀਟਿੰਗ ਚੰਡੀਗੜ੍ਹ ਵਿਖੇ ਫਿਕਸ ਕਰਵਾਈ ਹੈ। ਇਸ ਮੌਕੇ ਵਿੱਤ ਸਕੱਤਰ ਪ੍ਰਵੀਨ ਕੌਰ ਫ਼ਤਿਹਗੜ੍ਹ ਸਾਹਿਬ, ਕਮਲਜੀਤ ਕੌਰ ਹੁਸ਼ਿਆਰਪੁਰ , ਮਮਤਾ ਸੈਦਪੁਰ ਪ੍ਰਧਾਨ ਕਪੂਰਥਲਾ, ਕਮਲੇਸ਼ ਕੌਰ ਪ੍ਰਧਾਨ ਰੋਪੜ, ਸਿਮਰਨਜੀਤ ਕੌਰ ਜਲੰਧਰ, ਰਿੰਪੀ ਰਾਣੀ ਪ੍ਰਧਾਨ ਨਵਾਂ ਸ਼ਹਿਰ, ਸੰਤੋਸ਼ ਪਾਸੀ ਪ੍ਰਧਾਨ ਪਠਾਨਕੋਟ, ਜਸਵੀਰ ਕੌਰ ਪ੍ਰਧਾਨ ਲੁਧਿਆਣਾ, ਇਕਬਾਲ ਕੌਰ ਪ੍ਰਧਾਨ ਪਟਿਆਲਾ, ਸੁਨੀਤਾ ਫਾਜ਼ਿਲਕਾ, ਗੁਰਜੀਤ ਕੌਰ ਮਨਜੀਤ ਕੌਰ, ਕੁਲਵਿੰਦਰ ਕੌਰ ਮੌਹਾਲੀ , ਜਸਵੀਰ ਕੌਰ ਤਾਰਨਤਾਰਨ, ਤੀਰਥ ਸਿੰਘ ਬਾਸੀ, ਰਾਮ ਲੁਭਾਇਆ ਰੋਪੜ, ਸਰਬਜੀਤ ਸਿੰਘ ਵੜੈਚ, ਧਰਮ ਸਿੰਘ ਅੰਮ੍ਰਿਤਸਰ, ਮਾਲਵਿੰਦਰ ਸਿੰਘ ਸੰਗਰੂਰ, ਫਕੀਰ ਸਿੰਘ ਟਿੱਬਾ, ਬੱਗਾ ਸਿੰਘ, ਕੁਲਦੀਪ ਸਿੰਘ ਕੌੜਾ, ਜਸਵਿੰਦਰ ਸਾਪਲਾ, ਰਤਨ ਸਿੰਘ, ਅਜਮੇਰ ਸਿੰਘ, ਰਸਪਾਲ ਸਿੰਘ ਔਲਖ ਬਰਨਾਲਾ, ਬਲਦੇਵ ਸਿੰਘ, ਮਨਜਿੰਦਰ ਸਿੰਘ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button