Punjab

ਮੁਅੱਤਲ DIG ਭੁੱਲਰ ਦੇ ਪਰਿਵਾਰ ਤੇ ਰਿਸ਼ਤੇਦਾਰਾਂ ’ਤੇ ਵੀ ਸ਼ਿਕੰਜਾ ਕੱਸਣ ਦੀ ਤਿਆਰੀ

CBI ਨੂੰ ਪਰਿਵਾਰ ਤੇ ਰਿਸ਼ਤੇਦਾਰਾਂ ਦੀ ਲੰਡਨ ਯਾਤਰਾ ਤੋਂ ਮਿਲ ਸਕਦੈ ਸੁਰਾਗ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 26 ਅਕਤੂਬਰ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਂਟੀ ਕਰੱਪਸ਼ਨ ਯੂਨਿਟ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸੀਬੀਆਈ ਨੇ ਹੁਣ ਭੁੱਲਰ ਦੇ ਪਰਿਵਾਰ ਤੇ ਰਿਸ਼ਤੇਦਾਰਾਂ ਦੀਆਂ ਜਾਇਦਾਦਾਂ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਸੂਤਰਾਂ ਦੇ ਮੁਤਾਬਕ ਹਾਲ ਹੀ ਵਿਚ ਸੀਬੀਆਈ ਨੂੰ ਭੁੱਲਰ ਦੇ ਕੁਝ ਰਿਸ਼ਤੇਦਾਰਾਂ ਦੀ ਲੰਡਨ ਯਾਤਰਾ ਨਾਲ ਜੁੜੀ ਜਾਣਕਾਰੀ ਮਿਲੀ ਹੈ। ਇਸ ਨੂੰ ਲੈ ਕੇ ਏਜੰਸੀ ਡੂੰਘੀ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਯਾਤਰਾ ਤੋਂ ਸ਼ੱਕੀ ਲੈਣ-ਦੇਣ ਅਤੇ ਵਿਦੇਸ਼ ’ਚ ਜਾਇਦਾਦਾਂ ਦੇ ਸਬੰਧ ਵਿਚ ਅਹਿਮ ਸੁਰਾਗ ਮਿਲ ਸਕਦਾ ਹੈ। ਭੁੱਲਰ ਦਾ ਇਕ ਰਿਸ਼ਤੇਦਾਰ ਨਿਆਇਕ ਅਧਿਕਾਰੀ ਹੈ। ਅਜਿਹੇ ਵਿਚ ਮਾਮਲੇ ’ਚ ਕੁਝ ਨਿਆਇਕ ਅਧਿਕਾਰੀਆਂ ਦੇ ਸਬੰਧ ਵਿਚ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸੀਬੀਆਈ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਨਾ ਸਿਰਫ਼ ਸਿੱਧੇ ਮੁਲਜ਼ਮ ਬਲਕਿ ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰ ਅਤੇ ਸਬੰਧਤ ਨੈੱਟਵਰਕ ’ਤੇ ਵੀ ਨਜ਼ਰ ਰੱਖ ਰਹੀ ਹੈ। ਲੰਡਨ ਯਾਤਰਾ ਅਤੇ ਵਿਦੇਸ਼ ਵਿਚ ਜਾਇਦਾਦਾਂ ਦੀ ਜਾਣਕਾਰੀ ਜਾਂਚ ਦਾ ਨਵਾਂ ਆਯਾਮ ਹੈ, ਜਿਸ ਨਾਲ ਇਹ ਮਾਮਲਾ ਅਤੇ ਵਿਆਪਕ ਹੋ ਗਿਆ ਹੈ। ਸੀਬੀਆਈ ਦੀ ਜਾਂਚ ਹਾਲੇ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

Related Articles

Leave a Reply

Your email address will not be published. Required fields are marked *

Back to top button