
ਪ੍ਰਯਾਗਰਾਜ, 24 ਫਰਵਰੀ- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਆਪਣੇ ਪਰਿਵਾਰ ਨਾਲ ਅੱਜ ਪ੍ਰਯਾਗਰਾਜ ਦੇ ਤ੍ਰਿਵੇਣੀ ਸੰਗਮ ਵਿਚ ਪਵਿੱਤਰ ਡੁਬਕੀ ਲਗਾਈ। ਇਸ ਮੌਕੇ ’ਤੇ ਉਨ੍ਹਾਂ ਨੇ ਮਾਂ ਗੰਗਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਾਰਿਆਂ ਦੇ ਕਲਿਆਣ ਦੀ ਕਾਮਨਾ ਕੀਤੀ। ਵਿਸ਼ਵਾਸ ਅਤੇ ਸ਼ਰਧਾ ਦੇ ਇਸ ਪਲ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਬਹੁਤ ਚੰਗਾ ਮਹਿਸੂਸ ਕਰ ਰਿਹਾ ਹਾਂ। ਮੈਂ ਆਪਣੇ ਮਾਤਾ-ਪਿਤਾ ਅਤੇ ਪਰਿਵਾਰ ਨਾਲ ਮਾਂ ਗੰਗਾ ਦਾ ਅਸ਼ੀਰਵਾਦ ਲੈਣ ਆਇਆ ਹਾਂ।



