National

ਮੇਰੇ ਅਕਸ ਨੂੰ ਕੀਤਾ ਜਾ ਰਿਹੈ ਖ਼ਰਾਬ- ਕੰਗਨਾ ਰਣੌਤ

ਨਵੀਂ ਦਿੱਲੀ, 17 ਜਨਵਰੀਐਮਰਜੈਂਸੀ ਫ਼ਿਲਮ ਖਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਵਿਚਾਲੇ ਕੰਗਨਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਇਹ ਕਲਾ ਅਤੇ ਕਲਾਕਾਰ ਦਾ ਪੂਰੀ ਤਰ੍ਹਾਂ ਸ਼ੋਸ਼ਣ ਹੈ, ਪੰਜਾਬ ਦੇ ਬਹੁਤ ਸਾਰੇ ਸ਼ਹਿਰਾਂ ਵਿਚ ਰਿਪੋਰਟਿੰਗ ਹੋ ਰਹੀ ਹੈ ਕਿ ਇਹ ਲੋਕ ਐਮਰਜੈਂਸੀ ਨੂੰ ਦਿਖਾਉਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਸਾਰੇ ਧਰਮਾਂ ਦਾ ਬਹੁਤ ਸਤਿਕਾਰ ਹੈ ਅਤੇ ਚੰਡੀਗੜ੍ਹ ਵਿਚ ਪੜ੍ਹਾਈ ਕਰਨ ਅਤੇ ਵੱਡੇ ਹੋਣ ਤੋਂ ਬਾਅਦ ਮੈਂ ਸਿੱਖ ਧਰਮ ਨੂੰ ਨੇੜਿਓਂ ਦੇਖਿਆ ਹੈ ਅਤੇ ਉਸ ਦਾ ਪਾਲਣ ਕੀਤਾ ਹੈ। ਇਹ ਇਕ ਪੂਰਾ ਝੂਠ ਹੈ ਅਤੇ ਮੇਰੇ ਅਕਸ ਨੂੰ ਖਰਾਬ ਕਰਨ ਅਤੇ ਮੇਰੀ ਫ਼ਿਲਮ ਐਮਰਜੈਂਸੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਹੈ।

Related Articles

Leave a Reply

Your email address will not be published. Required fields are marked *

Back to top button