Punjab

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ

ਅੰਮ੍ਰਿਤਸਰ, 9 ਜਨਵਰੀ- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹੇ ਦੇ ਦਿਹਾਤੀ ਏਰੀਏ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਹਵਾਈ ਫਾਇਰ ਕਰਨ ਅਤੇ ਸ਼ੋਸ਼ਲ ਮੀਡੀਆ ਵਿੱਚ ਅਜਿਹੀ ਕਾਰਵਾਈ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।  ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਰਵਾਇਤ ਜਿਹੀ ਬਣ ਗਈ ਹੈ ਅਤੇ ਸ਼ੋਸਲ ਮੀਡੀਆ ਤੇ ਵੀ ਹਥਿਆਰਾਂ ਦੀ ਨੁਮਾਇਸ਼ ਕੀਤੀ ਜਾਂਦੀ ਹੈ, ਜਿਸ ਨਾਲ ਕਈ ਵਾਰ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ। ਇਹ ਪਾਬੰਦੀ ਦਾ ਹੁਕਮ 6 ਅਪ੍ਰੈਲ 2025 ਤੱਕ ਲਾਗੂ ਰਹੇਗਾ।

Related Articles

Leave a Reply

Your email address will not be published. Required fields are marked *

Back to top button