Punjab

ਮੋਗਾ ‘ਚ ਖਾਲੀ ਪਲਾਟ ‘ਚੋਂ ਮਿਲੀ ਲਾਸ਼

ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਮੋਗਾ, 26 ਮਾਰਚ : ਮੋਗਾ ਦੇ ਵਿਸ਼ਵਕਰਮਾ ਨਗਰ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਖਾਲੀ ਪਲਾਟ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਸਿਮਰਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਇਸੇ ਇਲਾਕੇ ਦਾ ਰਹਿਣ ਵਾਲਾ ਸੀ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਸਾਇਟੀ ਦੇ ਐਮਰਜੈਂਸੀ ਨੰਬਰ ‘ਤੇ ਇੱਕ ਕਾਲ ਪ੍ਰਾਪਤ ਹੋਈ ਸੀ, ਜਿਸ ਵਿੱਚ ਜਾਣਕਾਰੀ ਦਿੱਤੀ ਗਈ ਕਿ ਵਿਸ਼ਵਕਰਮਾ ਨਗਰ ਦੇ ਇੱਕ ਖਾਲੀ ਪਲਾਟ ਵਿੱਚ ਇੱਕ ਨੌਜਵਾਨ ਦੀ ਡੈੱਡ ਬਾਡੀ ਪਈ ਹੈ। ਸੂਚਨਾ ਮਿਲਦੇ ਹੀ ਉਹ ਆਪਣੀ ਟੀਮ ਦੇ ਮੈਂਬਰਾਂ ਨਾਲ ਤੁਰੰਤ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਮੌਕੇ ‘ਤੇ ਹਾਲਾਤਾਂ ਨੂੰ ਦੇਖਦੇ ਹੋਏ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ ਗਿਆ। ਕੁਝ ਹੀ ਸਮੇਂ ਵਿੱਚ ਪੁਲਿਸ ਕਰਮਚਾਰੀ ਵੀ ਮੌਕੇ ‘ਤੇ ਪਹੁੰਚ ਗਏ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਸੁਸਾਇਟੀ ਦੀ ਐਮਰਜੈਂਸੀ ਗੱਡੀ ਰਾਹੀਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਦੀ ਮੋਰਚਰੀ ਵਿੱਚ ਪਹੁੰਚਾਇਆ ਗਿਆ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਉਥੇ ਮੌਜੂਦ ਸਨ ਅਤੇ ਉਹਨਾਂ ਵੱਲੋਂ ਲੋੜੀਂਦੀ ਕਾਰਵਾਈ ਲਈ ਪੁਲਿਸ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਬਾਰੇ ਸੂਚਨਾ ਮਿਲਣ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ। ਪੁਲਿਸ ਵੱਲੋਂ ਮ੍ਰਿਤਕ ਦੇ ਸਰੀਰ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button