Punjab

ਮੋਗਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੌਕੇ ‘ਤੇ ਹੋਈ ਪਿਓ-ਪੁੱਤ ਦੀ ਮੌਤ; ਇਲਾਕੇ ‘ਚ ਸੋਗ

ਮੋਗਾ, 26 ਜੂਨ : ਬਾਘਾਪੁਰਾਣਾ ਨਿਹਾਲ ਸਿੰਘ ਵਾਲਾ ਸੜਕ ‘ਤੇ ਵਾਪਰੇ ਦਰਦਨਾਕ ਹਾਦਸੇ ਵਿਚ ਪਿਓ ਪੁੱਤ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ, ਇਕ ਤੇਜ ਰਫਤਾਰ ਗੱਡੀ ਨੇ ਘੋਲੀਆ ਖੁਰਦ ਦੇ ਪਿਓ ਪੁੱਤ ਜੋ ਮੋਟਰਸਾਇਕਲ ‘ਤੇ ਜਾ ਰਹੇ ਸੀ, ਨੂੰ ਇੰਨੀ ਜ਼ੋਰ ਦੀ ਟੱਕਰ ਮਾਰੀ ਕਿ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਆਕਤੀਆਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਕਰਮਜੀਤ ਸਿੰਘ ਤੇ ਬਸੰਤ ਸਿੰਘ ਕਿਸੇ ਕੰਮ ਲਈ ਜਾ ਰਹੇ ਸਨ, ਜਿਨ੍ਹਾਂ ਨੂੰ ਕਰੇਟਾ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਨਾਂ ਦੀ ਮੌਤ ਹੋ ਗਈ। ਇਹ ਵੀ ਪਤਾ ਲੱਗਿਆ ਹੈ ਕਿ ਜਿਸ ਕਾਰ ਨਾਲ ਇਹ ਹਾਦਸਾ ਵਾਪਰਿਆ ਹੈ ਉਸ ਦਾ ਚਾਲਕ ਵੀ ਘੋਲੀਆ ਖੁਰਦ ਦਾ ਵਸਨੀਕ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕਿ ਮੋਗਾ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਰਖਵਾ ਦਿੱਤੀਆਂ ਹਨ।

Related Articles

Leave a Reply

Your email address will not be published. Required fields are marked *

Back to top button