
ਮੋਗਾ, 17 ਅਗਸਤ : ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਘੋਲੀਆ ਖੁਰਦ ਵਿਖੇ ਵਾਪਰੇ ਸੜਕ ਹਾਦਸੇ ਵਿਚ ਔਰਤ ਦੀ ਦਰਦਨਾਕ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਘੋਲੀਆ ਖੁਰਦ ਲਿੰਕ ਸੜਕ ‘ਤੇ ਲੱਕੜਾਂ ਨਾਲ ਭਰੀ ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਸਵਰਨਜੀਤ ਕੌਰ ਪਤਨੀ ਇਕਬਾਲ ਸਿੰਘ ਵਾਸੀ ਘੋਲੀਆ ਖੁਰਦ ਦੀ ਦਰਦਨਾਕ ਮੌਤ ਹੋ ਗਈ। ਸੂਤਰਾਂ ਅਨੁਸਾਰ ਉਕਤ ਔਰਤ ਸੜਕ ਪਾਰ ਕਰਨ ਲੱਗੀ ਤਾਂ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਹੇਠਾਂ ਆਉਣ ਕਾਰਨ ਸਵਰਨਜੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।



