Punjab

ਮੋਗਾ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ, ਇਲਾਕੇ ‘ਚ ਸੋਗ

ਮੋਗਾ, 17 ਅਕਤੂਬਰ : ਮੋਗਾ ਦੇ ਨੌਜਵਾਨ ਦੀ ਕੈਨੇਡਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਪਿੰਡ ਘੋਲੀਆ ਖੁਰਦ ਦੇ ਜੰਮਪਲ ਮਨਦੀਪ ਸਿੰਘ ਨੀਪਾ ਪੁੱਤਰ ਕੇਵਲ ਸਿੰਘ ਦੀ ਕੈਨੇਡਾ ਦੇ ਕੈਲਗਰੀ ਵਿਚ ਇਕ ਸੜਕ ਹਾਦਸੇ ਦੌਰਾਨ ਦੁਖਦਾਈ ਮੌਤ ਹੋ ਗਈ। ਇਹ ਨੌਜਵਾਨ ਕੈਨੇਡਾ ਵਿਚ ਟਰੱਕ ਚਾਲਕ ਸੀ। ਇਸ ਦੁਖਦਾਈ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਸਰ ਗਈ ਹੈ।

Related Articles

Leave a Reply

Your email address will not be published. Required fields are marked *

Back to top button