
ਰਾਮਾ ਮੰਡੀ, (ਬਠਿੰਡਾ), 12 ਫਰਵਰੀ- ਸ਼ਹਿਰ ਦੇ ਤਲਵੰਡੀ ਸਾਬੋ ਰੋਡ ‘ਤੇ ਇੱਕ ਮੋਟਰਸਾਈਕਲ ਸਲਿਪ ਹੋਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੇ ਗੰਭੀਰ ਜਖਮੀ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਰਿੰਕਾ ਮਿਸਤਰੀ, ਚੂਚੀ ਮਹਾਸ਼ਾ, ਸ਼ੰਮੀ ਬਖਤੂ ਅਤੇ ਰਾਜੀਵ ਸਿੰਗਲਾ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਵਿਅਕਤੀ ਨੂੰ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੀ ਐਬੂਲੈਂਸ ਰਾਹੀਂ ਸਿਵਲ ਹਸਪਤਾਲ ਰਾਮਾ ਵਿਖੇ ਦਾਖਲ ਕਰਵਾਇਆ ਗਿਆ। ਵਿਅਕਤੀ ਦੇ ਜਿਆਦਾ ਸੱਟ ਹੋਣ ਕਾਰਨ ਉਸ ਨੂੰ ਫਾਸਟ ਏਡ ਦੇਣ ਤੋਂ ਬਾਅਦ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ। ਜਿਸ ਦੀ ਪਹਿਚਾਣ ਬੰਟੀ ਸਿੰਘ ਪੁੱਤਰ ਬਲੌਰ ਸਿੰਘ ਵਾਸੀ ਪਿੰਡ ਲਹਿਰੀ ਵਜੋਂ ਹੋਈ ਹੈ।



