Punjab

ਮੌਤ ਤੋਂ ਦੋ ਹਫ਼ਤਿਆਂ ਬਾਅਦ ਦੁਬਈ ਤੋਂ ਭਾਰਤ ਪੁੱਜੀ ਰਣਜੀਤ ਸਿੰਘ ਦੇਹ

ਪਿਛਲੇ 4 ਸਾਲਾਂ ਤੋਂ ਦੁਬਈ 'ਚ ਕਰ ਰਿਹਾ ਸੀ ਮਿਹਨਤ ਮਜ਼ਦੂਰੀ

ਅੰਮ੍ਰਿਤਸਰ, 18 ਜੁਲਾਈ : ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਗਿੱਲ ਮੰਝ ਨਾਲ ਸਬੰਧਿਤ 40 ਸਾਲਾ ਰਣਜੀਤ ਸਿੰਘ ਪੁੱਤਰ ਫੌਜਾ ਸਿੰਘ ਦੀ ਦੇਹ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਰਣਜੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 4 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਕ ਬੀਤੀ 4 ਜੁਲਾਈ ਨੂੰ ਕੰਮ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜਤ ਪਰਿਵਾਰ ਦੀ ਹਾਜ਼ਰੀ ‘ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮਨਪ੍ਰੀਤ ਸਿੰਘ ਕੰਬੋਜ਼ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ਹੀ ‘ਮੁਫ਼ਤ ਐਂਬੂਲੈਂਸ ਸੇਵਾ’ ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਣਜੀਤ ਦਾ ਮ੍ਰਿਤਕ ਸਰੀਰ ਭੇਜਣ ‘ਤੇ ਆਇਆ ਖਰਚ ਆਦਿ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਗੁਰਦਾਸਪੁਰ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਰਣਜੀਤ ਦੀ ਪਤਨੀ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ। ਇਸ ਦੌਰਾਨ ਹਵਾਈ ਅੱਡੇ ਤੇ ਮੌਜੂਦ ਮ੍ਰਿਤਕ ਦੇ ਰਿਸ਼ਤੇਦਾਰ ਸੰਤੋਖ ਸਿੰਘ , ਗੁਰਪ੍ਰੀਤ ਸਿੰਘ, ਮਨਵਿੰਦਰ ਸਿੰਘ, ਸਰਪੰਚ ਸੁਖਦੀਪ ਸਿੰਘ ਅਤੇ ਕੁਲਵੰਤ ਸਿੰਘ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

Related Articles

Leave a Reply

Your email address will not be published. Required fields are marked *

Back to top button