
ਨਵੀਂ ਦਿੱਲੀ, 11 ਜਨਵਰੀ– ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਰਾਜਾਂ ਵਿਚ ਅੱਜ ਵੀ ਸੰਘਣੀ ਧੁੰਦ ਛਾਈ ਹੋਈ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ 16 ਰਾਜਾਂ ਵਿਚ ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਦੀ ਚਿਤਾਵਨੀ ਜਾਰੀ ਕੀਤੀ ਹੈ। ਜੰਮੂ–ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜਾਂ ਵਿਚ ਭਾਰੀ ਬਰਫ਼ਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ 12-13 ਜਨਵਰੀ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿਚ ਸੰਘਣੀ ਧੁੰਦ ਪੈ ਸਕਦੀ ਹੈ। ਅਗਲੇ ਤਿੰਨ ਦਿਨਾਂ ਵਿਚ ਉੱਤਰ-ਪੱਛਮੀ ਭਾਰਤ ਵਿਚ ਘੱਟੋ-ਘੱਟ ਤਾਪਮਾਨ 2-3 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। ਇਸ ਤੋਂ ਬਾਅਦ, ਫਿਰ ਗਿਰਾਵਟ ਆਵੇਗੀ। ਅਗਲੇ ਦੋ ਦਿਨਾਂ ਵਿਚ ਮੱਧ ਭਾਰਤ ਵਿਚ ਪਾਰਾ 3-4 ਡਿਗਰੀ ਵੱਧ ਸਕਦਾ ਹੈ।



