
ਬਾਲ ਕਿਸ਼ਨ
ਫਿਰੋਜ਼ਪੁਰ, 24 ਜੁਲਾਈ- ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਰਜਿ ਨੰ 31 ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਬਲਜੀਤ ਸਿੰਘ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸੰਮੂਹ ਵਰਕਰਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਕਾਰਜਕਾਰੀ ਇੰਜੀਨੀਅਰ ਫਿਰੋਜ਼ਪੁਰ ਨੂੰ ਕਈ ਵਾਰ ਮੀਟਿੰਗ ਦੇਣ ਸੰਬੰਧੀ ਆਖਿਆ ਪਰ ਕਾਰਜਕਾਰੀ ਇੰਜੀਨੀਅਰ ਨੇਂ ਵਰਕਰਾਂ ਦੀਆਂ ਪਿਛਲੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਕੋਈ ਧਿਆਨ ਨਹੀਂ ਦਿੱਤਾ ਤੇ ਨਾਂ ਹੀ ਇਸ ਸਬੰਧੀ ਕੋਈ ਜ਼ਿਲ੍ਹਾ ਫਿਰੋਜ਼ਪੁਰ ਦੇ ਆਗੂਆਂ ਨਾਲ ਮੀਟਿੰਗ ਕੀਤੀ ਇਸ ਕਰਕੇ ਵਰਕਰਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਆਗੂਆਂ ਨੇ ਕਿਹਾ ਕਿ ਜੇਕਰ ਕਾਰਜਕਾਰੀ ਇੰਜੀਨੀਅਰ ਵੱਲੋਂ ਵਰਕਰਾਂ ਦੀਆਂ ਮੰਗਾਂ ਸਬੰਧੀ ਜਲਦੀ ਮੀਟਿੰਗ ਨਾਂ ਬੁਲਾਈ ਤਾਂ ਜ਼ਿਲ੍ਹਾ ਫਿਰੋਜ਼ਪੁਰ ਦੇ ਵਰਕਰਾਂ ਵੱਲੋਂ ਬੱਚਿਆਂ ਤੇ ਪਰਿਵਾਰਾਂ ਸਮੇਤ ਅਣਮਿੱਥੇ ਸਮੇਂ ਲਈ ਕਾਰਜਕਾਰੀ ਇੰਜੀਨੀਅਰ ਮੰਡਲ ਨੰ 1 ਅਤੇ 2 ਦੇ ਦਫ਼ਤਰਾਂ ਅੱਗੇ ਧਰਨਾ ਦਿੱਤਾ ਜਾਵੇਗਾ ਇਸ ਸਬੰਧੀ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਜਿੰਮੇਵਾਰੀ ਕਾਰਜਕਾਰੀ ਇੰਜੀਨੀਅਰ ਫਿਰੋਜ਼ਪੁਰ ਦੀ ਹੋਵੇਗੀ ।ਇਸ ਸਬੰਧੀ ਵਰਕਰਾਂ ਨਾਲ਼ ਧਰਨੇ ਸਬੰਧੀ ਮੀਟਿੰਗ ਬੁਲਾਈ ਗਈ ਜਿਸ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਗੁਰੂ ਹਰਸਹਾਏ, ਬਲਾਕ ਮਮਦੋਟ, ਬਲਾਕ ਫਿਰੋਜ਼ਪੁਰ, ਜੀਰਾ, ਮੱਖੂ , ਬਲਾਕ ਘੱਲ ਖੁਰਦ ਦੇ ਆਗੂਆਂ ਵੱਲੋਂ ਕਿਹਾ ਕਿ ਇਸ ਅਣਮਿੱਥੇ ਸਮੇਂ ਲਈ ਧਰਨੇ ਵਿੱਚ ਵਰਕਰ ਪਰਿਵਾਰਾਂ ਤੇ ਬੱਚਿਆਂ ਸਮੇਤ ਪਹੁੰਚਣਗੇ।
ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਜੇਕਰ ਕਾਰਜਕਾਰੀ ਇੰਜੀਨੀਅਰ ਵੱਲੋਂ ਵਰਕਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਰਕਲ ਪੱਧਰੀ ਮੀਟਿੰਗ ਕਰਕੇ ਸਰਕਲ ਦੇ ਵਰਕਰਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਕੀਤਾ ਜਾਵੇਗਾ ਜਿਸ ਸਬੰਧੀ ਸਰਕਲ ਪ੍ਰਧਾਨ ਬਲਕਾਰ ਸਿੰਘ ਨਾਲ ਵੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਾਜ਼ਰ ਵਰਕਰ ਪ੍ਰੈੱਸ ਸਕੱਤਰ ਰਣਜੀਤ ਸਿੰਘ ਖਾਲਸਾ, ਜਰਨਲ ਸਕੱਤਰ ਹਰਜਿੰਦਰ ਸਿੰਘ ਮੋਮੀ, ਸਟੇਟ ਆਗੂ ਰੁਪਿੰਦਰ ਸਿੰਘ ਬਲਜਿੰਦਰ ਸਿੰਘ, ਨਿਸ਼ਾਨ ਸਿੰਘ, ਸੁਖਦੇਵ ਸਿੰਘ, ਸਤਪਾਲ ਸਿੰਘ, ਸੰਤੋਖ ਸਿੰਘ, ਗੁਰਮੁਖ ਸਿੰਘ, ਰਮੇਸ਼ ਕੁਮਾਰ, ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ ਸੁਰਜੀਤ ਸਿੰਘ ਆਦਿ ਆਗੂ ਹਾਜਰ ਸਨ।



