
ਗੁਆਟੇਮਾਲਾ ,11 ਫਰਵਰੀ – ਮੱਧ ਅਮਰੀਕੀ ਦੇਸ਼ ਗੁਆਟੇਮਾਲਾ ਦੇ ਬਾਹਰਵਾਰ ਇਕ ਦਰਦਨਾਕ ਹਾਦਸੇ ਨੇ ਪੂਰੇ ਦੇਸ਼ ਨੂੰ ਸੋਗ ਵਿਚ ਡੁੱਬਾ ਦਿੱਤਾ। ਸਵੇਰੇ-ਸਵੇਰੇ ਇਕ ਬੱਸ ਪੁਲ ਤੋਂ ਡਿਗ ਪਈ। ਇਸ ਹਾਦਸੇ ਵਿਚ 40 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਪ੍ਰੋਗਰੈਸੋ ਤੋਂ ਆ ਰਿਹਾ ਸੀ। ਇਸ ਦਰਦਨਾਕ ਹਾਦਸੇ ਵਿਚ 15 ਹੋਰ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਫਾਇਰ ਵਿਭਾਗ ਦੇ ਬੁਲਾਰੇ ਐਡਵਿਨ ਵਿਲਾਗ੍ਰਾਨ ਨੇ ਕਿਹਾ ਕਿ ਇਹ ਹਾਦਸਾ ਕਈ ਵਾਹਨਾਂ ਦੀ ਟੱਕਰ ਦਾ ਨਤੀਜਾ ਸੀ, ਜਿਸ ਕਾਰਨ ਬੱਸ ਪੁਲ ਤੋਂ ਡਿਗ ਗਈ। ਹਾਦਸੇ ਦੇ ਪੀੜਤਾਂ ਵਿਚ ਬੱਚੇ ਵੀ ਸ਼ਾਮਿਲ ਸਨ।



