
ਬਠਿੰਡਾ, 21 ਮਾਰਚ-ਵੀਰਵਾਰ ਨੂੰ ਸੀਆਈਏ ਸਟਾਫ ਦੋ ਦੀ ਪੁਲਿਸ ਨੇ ਨੇ ਮੱਧ ਪ੍ਰਦੇਸ਼ ਤੋਂ ਆ ਰਹੇ ਇੱਕ ਟਰਾਲੇ ਵਿੱਚੋਂ 10 ਕਿਲੋ ਅਫੀਮ ਬਰਾਮਦ ਕੀਤੀ ਹੈ, ਉਕਤ ਟਰਾਲੇ ਵਿੱਚ ਕਣਕ ਦੀਆਂ ਬੋਰੀਆਂ ਲੱਦੀਆਂ ਹੋਈਆਂ ਸਨ। ਖਬਰ ਲਿਖੇ ਜਾਣ ਤਕ ਸੀਆਈਏ ਸਟਾਫ ਵੱਲੋਂ ਫੜੀ ਗਈ ਅਫੀਮ ਦੇ ਮਾਮਲੇ ਵਿੱਚ ਕਾਰਵਾਈ ਜਾਰੀ ਸੀ। ਜਾਣਕਾਰੀ ਅਨੁਸਾਰ ਸੀਆਈਏ ਸਟਾਫ ਨੂੰ ਸੂਚਨਾ ਮਿਲੀ ਸੀ ਕਿ ਐਮਪੀ ਤੋਂ ਆ ਰਹੇ ਇਕ ਟਰਾਲੇ ਵਿੱਚ ਅਫੀਮ ਦੀ ਵੱਡੀ ਖੇਪ ਆ ਰਹੀ ਹੈ, ਜਿਸ ਅਧਾਰ ’ਤੇ ਪੁਲਿਸ ਵੱਲੋਂ ਸਥਾਨਕ ਰਿੰਗ ਰੋਡ ’ਤੇ ਨਾਕਾ ਲਗਾ ਕੇ ਸ਼ੱਕੀ ਵਾਹਨਾਂ ਦੀ ਜਾਂਚ ਪੜਤਾਲ ਸ਼ੁਰੂ ਕੀਤੀ ਗਈ। ਇਸ ਦੌਰਾਨ ਇਕ ਘੋੜੇ ਟਰਾਲੇ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ 10 ਕਿਲੋ ਅਫੀਮ ਬਰਾਮਦ ਕੀਤੀ ਗਈ। ਪੁਲਿਸ ਨੇ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਟਰਾਲੇ ਵਿੱਚ ਕਣਕ ਦੀਆਂ ਬੋਰੀਆਂ ਲੱਦੀਆਂ ਹੋਈਆਂ ਸਨ। ਜਿਸ ਦੀ ਆੜ ਵਿੱਚ ਅਫੀਮ ਦੀ ਸਮਗਲਿੰਗ ਕੀਤੀ ਜਾ ਰਹੀ ਸੀ। ਸੂਤਰਾਂ ਅਨੁਸਾਰ ਵੱਡੀ ਮਾਤਰਾ ’ਚ ਅਫੀਮ ਦੀ ਬਰਾਮਦਗੀ ਹੋਣ ਕਾਰਨ ਪੁਲਿਸ ਅਧਿਕਾਰੀ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ। ਇਸ ਲਈ ਫੜੇ ਗਏ ਇਕ ਅਤੇ ਦੋਸ਼ੀ ਦੀ ਪਛਾਣ ਜਾਹਰ ਨਹੀਂ ਕੀਤੀ ਗਈ ਹੈ।



