
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 6 ਜੂਨ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੀਰਵਾਰ ਨੂੰ ਪੰਜਾਬ ਪੁਲਿਸ ਨੇ 154 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ 1.6 ਕਿੱਲੋ ਹੈਰੋਇਨ ਤੇ 10.03 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਮਹਿਜ਼ 96 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 15,861 ਹੋ ਗਈ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ)-ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਸਮੇਤ ਛੇ ਜ਼ਿਲਿਆਂ ਵਿਚ 82 ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਵੀ ਕੀਤੀ



