Punjab

“ਯੁੱਧ ਨਸ਼ਿਆਂ ਵਿਰੁੱਧ” ਫਤਹਿਗੜ੍ਹ ਸਾਹਿਬ ਵਿੱਚ ਵਿਸ਼ੇਸ਼ ਨਾਕਾਬੰਦੀ ਦੌਰਾਨ 650 ਤੋਂ ਵੱਧ ਵਾਹਨਾਂ ਦੀ ਚੈਕਿੰਗ : SSP ਸ਼ੁਭਮ ਅਗਰਵਾਲ 

ਫਤਹਿਗੜ੍ਹ ਸਾਹਿਬ 2 ਅਪ੍ਰੈਲ 2025 : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮਯੁੱਧ ਨਸ਼ਿਆਂ ਵਿਰੁੱਧਤਹਿਤ ਜ਼ਿਲ੍ਹਾ ਪੁਲੀਸ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ।ਇਸੇ ਲੜੀ ਤਹਿਤ ਅੱਜ ਦੁਪਹਿਰ 12 ਵਜੇ ਤੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਤੇ 12 ਨਾਕੇ ਲਗਾਏ ਗਏ। ਇਸ ਦੌਰਾਨ 650 ਤੋਂ ਵੱਧ ਵਾਹਨ ਚੈੱਕ ਕੀਤੇ ਗਏ ਤੇ 273 ਵਾਹਨਾਂ ਦੇ ਚਲਾਨ ਕੱਟੇ ਗਏ। ਇਸੇ ਦੌਰਾਨ 18 ਵਾਹਨ ਜ਼ਬਤ ਵੀ ਕੀਤੇ ਗਏ। ਇਸ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥ ਵੀ ਬਰਾਮਦ ਹੋਏ ਹਨ, ਜਿਸ ਸਬੰਧੀ ਅਗਲੇਰੀ ਪੜਤਾਲ ਜਾਰੀ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਨੇ ਜੋਤੀ ਸਰੂਪ ਮੋੜ ਵਿਖੇ ਪੁਲੀਸ ਵੱਲੋਂ ਲਾਏ ਨਾਕੇ ਦੀ ਚੈਕਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ , ਐੱਸ. ਐੱਸ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਵੱਡੀ ਗਿਣਤੀ ਨਸ਼ਾ ਤਸਕਰ ਫੜੇ ਜਾ ਚੁੱਕੇ ਹਨ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਦੋ ਨਜਾਇਜ਼ ਉਸਾਰੀਆਂ ਨੂੰ ਵੀ ਢਾਹਿਆ ਜਾ ਚੁੱਕਿਆ ਹੈ , ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।ਸ਼੍ਰੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ , ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ ,ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ , ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ , ਇਸ ਮੌਕੇ ਐਸ.ਪੀ.(ਜਾਂਚ) ਰਾਕੇਸ਼ ਯਾਦਵ, ਡੀ. ਐੱਸ.ਪੀ. ਸੁਖ਼ਨਾਜ਼ ਸਿੰਘ ਤੇ ਹਰਤੇਸ਼ ਕੌਸ਼ਿਕ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button