
ਬਾਲ ਕਿਸ਼ਨ
ਫ਼ਿਰੋਜ਼ਪੁਰ, 6 ਮਈ :- ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਉਪ-ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਸਤਿੰਦਰ ਸਿੰਘ ਅਤੇ ਸ. ਅਸ਼ਵਿੰਦਰ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਦੀ ਯੋਗ ਅਗਵਾਈ ਹੇਠ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੁਕੜ ਨਾਟਕ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਨੇ ਦੱਸਿਆ ਕਿ ਇਹ ਨੁੱਕੜ ਨਾਟਕ ਅਨੰਦਿਤਾ ਮਹਿਤਾ ਨੇ ਤਿਆਰ ਕਰਵਾਇਆ, ਜਿਸ ਰਾਹੀ ਵਿਦਿਆਰਥੀਆਂ ਨੂੰ ਨਸ਼ਿਆ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ। ਇਸ ਦੌਰਾਨ ਸਕੂਲ ਇੰਚਾਰਜ ਨਿਤਿਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕੀਤਾ ਅਤੇ ਨਸ਼ਿਆ ਵਿਰੁੱਧ ਸਮਾਜ ਨੂੰ ਜਾਗਰੂਕ ਕਰਨ ਲਈ ਲੋਕ ਲਹਿਰ ਬਣਾਉਣ ਦੀ ਅਪੀਲ ਵੀ ਕੀਤੀ ਗਈ।ਇਸ ਮੌਕੇ ਵਿਦਿਆਰਥੀ ਮਾਈਕਲ, ਦੇਵ, ਰਾਜਨ, ਮਨੋਜ, ਰੋਹਿਤ, ਕਬੀਰ, ਰੋਹਿਤ, ਅਕਾਸਦੀਪ ਸਿੰਘ, ਕ੍ਰਿਸ਼ ਮੋਂਗਾ, ਦਿਵਪੰਸ਼ ਨੂੰ ਖੂਬਸੂਰਤੀ ਨਾਲ ਨਾਟਕ ਪੇਸ਼ ਕਰਨ ਲਈ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਨਿਰੰਤਰ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਾਰਵਾਈਆਂ ਜਾਂਦੀਆਂ ਹਨ, ਜਿਸ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਚੰਗੀ ਖੁਰਾਕ ਖਾਣ, ਖੇਡਾਂ ਵਿਚ ਹਿੱਸਾ ਲੈਣ ਤੇ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਸਲੋਗਨ, ਪੇਂਟਿੰਗ, ਕਵਿਤਾ ਗਾਇਨ ਆਦਿ ਮੁਕਾਬਲੇ ਵੀ ਆਯੋਜਿਤ ਕੀਤੇ ਜਾਂਦੇ ਹਨ।ਇਸ ਮੌਕੇ ਸੁਖਦੀਪ ਕੌਰ, ਹਰਲੀਨ ਕੌਰ, ਰਾਜੀਵ ਹਾਂਡਾ ਅਤੇ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।



