Punjab

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 288 ਥਾਵਾਂ ’ਤੇ ਛਾਪੇਮਾਰੀ ਦੌਰਾਨ 78 ਤਸਕਰ 4 ਕਿੱਲੋ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ ਕਾਬੂ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 3 ਅਕਤੂਬਰ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਰਾਜ ਭਰ ਵਿੱਚ 288 ਥਾਵਾਂ ’ਤੇ ਛਾਪੇਮਾਰੀ ਕੀਤੀ ਤੇ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਛਾਪਿਆਂ ਦੌਰਾਨ ਪੁਲਿਸ ਨੇ 4 ਕਿੱਲੋ ਹੈਰੋਇਨ, 500 ਗ੍ਰਾਮ ਅਫੀਮ, 842 ਨਸ਼ੀਲੇ ਕੈਪਸੂਲ ਅਤੇ 2.13 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ। ਜ਼ਿਕਰਯੋਗ ਹੈ ਕਿ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 31,649 ਤੱਕ ਪਹੁੰਚ ਗਈ ਹੈ। ਇਸ ਕਾਰਵਾਈ ਵਿੱਚ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 120 ਪੁਲਿਸ ਟੀਮਾਂ ਸ਼ਾਮਲ ਸਨ, ਜਿਨ੍ਹਾਂ ਵਿੱਚ 1,000 ਤੋਂ ਵੱਧ ਕਰਮਚਾਰੀ ਸ਼ਾਮਲ ਸਨ। ਦਿਨ ਭਰ ਚੱਲੇ ਇਸ ਅਭਿਆਨ ਦੌਰਾਨ ਪੁਲਿਸ ਨੇ 301 ਸ਼ੱਕੀਆਂ ਤੋਂ ਪੁੱਛਗਿੱਛ ਵੀ ਕੀਤੀ। 34 ਲੋਕਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਲਈ ਪ੍ਰੇਰਿਤ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button