Punjab

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਾਕੀ ਦਾ ਮੈਚ ਕਰਵਾਇਆ

ਐਸ.ਡੀ.ਐਮ. ਦਿਵਿਆ ਪੀ ਨੇ ਖਿਡਾਰੀਆਂ ਨੂੰ ਕੀਤਾ ਪ੍ਰੇਰਿਤ 

ਜਸਵਿੰਦਰ ਸਿੰਘ ਸੰਧੂ

ਫ਼ਿਰੋਜ਼ਪੁਰ, 11 ਮਾਰਚ 2025- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਅਤੇ ਖੇਡ ਵਿਭਾਗ ਵੱਲੋਂਯੁੱਧ ਨਸ਼ਿਆਂ ਵਿਰੁੱਧਮੁਹਿੰਮ ਤਹਿਤ ਹਾਕੀ ਦਾ ਮੈਚ ਕਰਵਾਇਆ ਗਿਆ। ਜਿਸ ਵਿਚ ਹਾਕੀ ਖਿਡਾਰੀਆਂ ਤੋਂ ਇਲਾਵਾ ਤੈਰਾਕੀ, ਹੈਂਡਬਾਲ ਕਬੱਡੀ, ਐਥਲੈਟਿਕਸ ਆਦਿ ਗੇਮਾਂ ਦੇ ਖਿਡਾਰੀ ਵੀ ਹਾਜ਼ਰ ਸਨ। ਇਸ ਮੌਕੇ ਸ਼੍ਰੀਮਤੀ ਦਿਵਿਆ ਪੀ (ਆਈ.ਏ.ਐਸ) ਉਪ ਮੰਡਲ ਮੈਜਿਸਟ੍ਰੇਟ, ਫਿਰੋਜ਼ਪੁਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।  ਇਸ ਮੌਕੇ ਐਸ.ਡੀ.ਐਮ. ਵੱਲੋਂ ਖਿਡਾਰੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਵੱਧ ਤੋਂ ਵੱਧ ਖੇਡਾਂ ਵੱਲ ਜਾਣ ਅਤੇ ਚੰਗੀ ਡਾਇਟ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਖਿਡਾਰੀਆਂ ਨੂੰ ਹੋਰਨਾਂ ਬੱਚਿਆਂ ਨੂੰ ਵੀ ਖੇਡਾਂ ਵਿੱਚ ਹਿੱਸਾ ਲੈਣ ਅਤੇ ਨਸ਼ਿਆਂ ਤੋ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਕਿਹਾ ਤਾਂ ਜੋ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਸ਼੍ਰ: ਰੁਪਿੰਦਰ ਸਿੰਘ ਬਰਾੜ ਜ਼ਿਲ੍ਹਾ ਖੇਡ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਡਾ. ਸਤਿੰਦਰ ਸਿੰਘ ਅਤੇ ਖੇਡ ਵਿਭਾਗ ਦਾ ਸਮੂਹ ਸਟਾਫ, ਕੋਚ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button