“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਵੱਖ ਵੱਖ ਸਕੂਲਾਂ ਵਿੱਚ ਕਰਵਾਏ ਸਲੋਗਨ ਅਤੇ ਪੇਂਟਿੰਗ ਮੁਕਾਬਲੇ

ਬਾਲ ਕਿਸ਼ਨ
ਫਿਰੋਜ਼ਪੁਰ 10 ਅਪ੍ਰੈਲ- ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਸਿ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਕੂਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਲਈ ਵਿਦਿਆਰਥੀਆਂ ਦੇ ਸਲੋਗਨ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ| ਜਿਸ ਤਹਿਤ ਸਰਕਾਰੀ ਹਾਈ ਸਕੂਲ ਜੀਵਾਂ ਅਰਾਈ, ਸਰਕਾਰੀ ਮਿਡਲ ਸਕੂਲ ਸੱਦੂ ਸ਼ਾਹ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੱਖੋ ਕੇ ਬਹਿਰਾਮ ਵਿਖੇ ਵਿਦਿਆਰਥੀਆਂ ਨੇ ਪੇਂਟਿੰਗ ਅਤੇ ਸਲੋਗਨ ਰਾਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦਸਦਿਆਂ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ| ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ| ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਾਰੇ ਕੇ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਖਿਲਾਫ ਖੁਦ ਦੂਰ ਰਹਿ ਕੇ ਅਤੇ ਹੋਰਨਾਂ ਨੂੰ ਵੀ ਦੂਰ ਰਹਿਣ ਪ੍ਰਤੀ ਜਾਗਰੂਕ ਕਰਨ ਦੀ ਸਹੁੰ ਚੁੱਕੀ ਗਈ| ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਸਿ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਸਕੂਲਾਂ ਵਿੱਚ ਲਗਾਤਾਰ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਇੱਕ ਚੰਗੀ ਸੇਧ ਦਿੱਤੀ ਜਾ ਸਕੇ ਅਤੇ ਉਹ ਆਪ ਵੀ ਜਾਗਰੂਕ ਹੋ ਕੇ ਦੂਸਰਿਆਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰ ਸਕਣ| ਇਸ ਮੌਕੇ ਜੀਵਾਂ ਅਰਾਈ ਸਕੂਲ ਮੁੱਖੀ ਸਾਰਿਕਾ, ਨੋਡਲ ਇੰਚਾਰਜ ਸ੍ਰੀ ਬਲਵਿੰਦਰ ਸਿੰਘ ਡੀਪੀਈ ਅਤੇ ਸਹਾਇਕ ਨੋਡਲ ਇੰਚਾਰਜ ਸ੍ਰੀ ਵਿਸ਼ਾਲ ਚਲਾਨਾ ਕੰਪਿਊਟਰ ਫੈਕਲਟੀ, ਮੈਥ ਮਿਸਟ੍ਰੈਸ ਮਿਸ ਪ੍ਰਿੰਕਾ ਹਾਜ਼ਰ ਸਨ|



