Punjab

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਪਿੰਡ ਹਸਤੇ ਕੇ, ਸੂਬਾ ਕਦੀਮ, ਸੂਬਾ ਜਦੀਦ ਵਿਖੇ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ

ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਬਣਾਉਣ ਲਈ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹੈ -ਵਿਧਾਇਕ ਰਣਬੀਰ ਭੁੱਲਰ

ਬਾਲ ਕਿਸ਼ਨ

ਫ਼ਿਰੋਜ਼ਪੁਰ, 27 ਮਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਿਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਨੂੰ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿੱਚ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾਵਾਂ ਦੀ ਇਸ ਲੜੀ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਹਸਤੇ ਕੇ, ਸੂਬਾ ਕਦੀਮ ਅਤੇ ਸੂਬਾ ਜਦੀਦ ਵਿਖੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਵਿਚ ਨੌਜਵਾਨ ਅਤੇ ਆਮ ਨਾਗਰਿਕ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ ਅਤੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਲਈ ਪ੍ਰਸ਼ਾਸਨ, ਪੁਲਿਸ ਦਾ ਸਾਥ ਵੀ ਦੇ ਰਹੇ ਹਨ। ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦੀ ਇਹ ਇਕ ਅਜਿਹਾ ਸ਼ਲਾਘਯੋਗ ਕਦਮ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਨਸ਼ਿਆ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨੌਜਵਾਨਾਂ, ਸਮਾਜਿਕ ਸੰਗਠਨਾਂ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਲੋਕਾਂ ਦੀ ਭਾਗੀਦਾਰੀ ਨਾਲ ਹੀ ਜਿੱਤ ਯਕੀਨੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ ਅਤੇ ਪੰਜਾਬ ਛੇਤੀ ਹੀ ਨਸ਼ਾ ਮੁਕਤ ਹੋ ਕੇ ਮੁੜ ਰੰਗਲਾ ਪੰਜਾਬ ਬਣੇਗਾ। ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਕਿਸੇ ਵੀ ਨਸ਼ਾ ਤਸਕਰ ਦਾ ਕੋਈ ਵੀ ਸਾਥ ਨਾ ਦੇਵੇ ਅਤੇ ਜੇਕਰ ਇਸ ਤਰ੍ਹਾਂ ਦਾ ਕੋਈ ਵੀ ਅਜਿਹਾ ਕੇਸ ਸਾਹਮਣੇ ਆਉਂਦਾ ਹੈ ਤਾਂ, ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਹੁੰ ਵੀ ਚੁਕਵਾਈ ਕਿ ਪਿੰਡ ਵਿਚ ਨਸ਼ਾ ਤਸਕਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਨਸ਼ਾ ਤਸਕਰ ਦਾ ਕਿਸੇ ਵੱਲੋ ਵੀ ਸਾਥ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ), ਸ਼ਰਨਜੀਤ ਸਿੰਘ ਲਹਿਰੀ (ਬਲਾਕ ਪ੍ਰਧਾਨ), ਹਿਮਾਂਸ਼ੂ ਠੱਕਰ, ਬੀ.ਡੀ.ਪੀ.ਓ. ਸੁਖਵਿੰਦਰ ਕੌਰ, ਗੋਪਾਲ ਗੁਪਤਾ, ਬਲਜੀਤ ਸਿੰਘ, ਹੀਰਾ ਸਿੰਘ, ਲਵਦੀਪ ਸਿੰਘ, ਗੁਰਦੇਵ ਸਿੰਘ ਸਮੇਤ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਾਂ ਦੇ ਵਾਸੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button