
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, , 6 ਅਗਸਤ : ਰੀਅਲ ਐਸਟੇਟ ਕਾਰੋਬਾਰੀ ਅਤੇ ਸਾਬਕਾ ਅਕਾਲੀ ਦਲ ਦੇ ਆਗੂ ਰਣਜੀਤ ਸਿੰਘ ਗਿੱਲ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋਣ ਦੇ 24 ਘੰਟੇ ਬਾਅਦ ਪੰਜਾਬ ਵਿਜਿਲੈਂਸ ਬਿਊਰੋ ਨੇ ਉਨ੍ਹਾਂ ਦੀ ਰਿਹਾਇਸ਼ ਅਤੇ ਦਫਤਰ ’ਤੇ ਛਾਪਾ ਮਾਰਿਆ ਸੀ। ਇਸ ਕਾਰਵਾਈ ਤੋਂ ਬਾਅਦ ਗਿੱਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਿੱਤੀ ਹੈ, ਜਿਸ ’ਤੇ ਬੁੱਧਵਾਰ ਨੂੰ ਸੁਣਵਾਈ ਹੋਣੀ ਹੈ। ਗਿੱਲ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਉਨ੍ਹਾਂ ਨੂੰ ਬਦਲੇ ਦੀ ਭਾਵਨਾ ਤਹਿਤ ਝੂਠੇ ਕੇਸ ਵਿਚ ਫਸਾ ਸਕਦੀ ਹੈ। ਉਨ੍ਹਾਂ ਨੇ ਹਾਲ ਹੀ ਵਿਚ ਸ਼ੋ੍ਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਦੋ ਵਾਰ ਖਰੜ ਸੀਟ ਤੋਂ ਚੋਣ ਲੜਨ ਦੇ ਬਾਵਜੂਦ ਹਾਰ ਦਾ ਸਾਹਮਣਾ ਕੀਤਾ ਸੀ।



