Punjab

ਰਵਨੀਤ ਬਿੱਟੂ ਨੇ ਪੰਜਾਬ ਸਰਕਾਰ ਤੋਂ ‘ਵਾਰਿਸ ਪੰਜਾਬ ਦੇ’ ਗਰੁੱਪ ਨਾਲ ਜੁੜੇ ਖ਼ਾਲਿਸਤਾਨੀ ਤੱਤਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 21 ਅਪ੍ਰੈਲ-ਕੇਂਦਰੀ ਰੇਲਵੇ ਤੇ ਫੂਡ ਪ੍ਰਾਸੈਸਿੰਗ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ‘ਵਾਰਿਸ ਪੰਜਾਬ ਦੇ’ ਗਰੁੱਪ ਨਾਲ ਜੁੜੇ ਖ਼ਾਲਿਸਤਾਨੀ ਤੱਤਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਲੀਕ ਹੋਈ ਚੈਟ ਜ਼ਰੀਏ ਇਕ ਸਾਜ਼ਿਸ਼ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਤੇ ਕੇਂਦਰ ਸਰਕਾਰ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਬਿੱਟੂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਕਈ ਸਹਿਯੋਗੀ ਜੋ ਕਿ ਪਹਿਲਾਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਨ, ਹੁਣ ਪੰਜਾਬ ਤਬਦੀਲ ਕਰ ਦਿੱਤੇ ਗਏ ਹਨ, ਇਸ ਤੋਂ ਸਪਸ਼ਟ ਹੁੰਦਾ ਹੈ ਕਿ ਅੰਮ੍ਰਿਤਪਾਲ ਹੀ ਇਸ ਸਾਜ਼ਿਸ਼ ਦਾ ਮੁੱਖ ਸੂਤਰਧਾਰ ਹੈ। ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਖੇਧੀ ਕੀਤੀ ਕਿ ਉਹ ਇਨ੍ਹਾਂ ਅਪਰਾਧਕ ਤੱਤਾਂ ਨਾਲ ਨਰਮੀ ਕਰ ਰਹੇ ਹਨ ਜੋ ਕਿ ਖ਼ੁਦ ਨੂੰ ਸਿਆਸੀ ਕਾਰਕੁੰਨ ਵਜੋਂ ਪੇਸ਼ ਕਰਨ ਲੱਗੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ‘ਵਾਰਿਸ ਪੰਜਾਬ ਦੇ’ ਜਿਹੇ ਗਰੁੱਪ ਪੰਜਾਬ ਨੂੰ ਕਾਲੇ ਦੌਰ ਵਿਚ ਧੱਕਣ ਦੀ ਕੋਸ਼ਿਸ਼ ਵਿਚ ਹਨ।

Related Articles

Leave a Reply

Your email address will not be published. Required fields are marked *

Back to top button