
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 6 ਮਾਰਚ : ਅੱਜ ਚੰਡੀਗੜ੍ਹ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਇਸ ਬਜਟ ਸੈਸ਼ਨ ਦੇ ਪਹਿਲੇ ਦਿਨ ਬੈਂਡ ਵਾਜੇ ਵਜਾਏ ਗਏ। ਇਹ ਬਜਟ ਸੈਸ਼ਨ 6 ਮਾਰਚ ਤੋਂ 16 ਮਾਰਚ ਤੱਕ ਚੱਲੇਗਾ। ਪੰਜਾਬ ਵਿਧਾਨ ਸਭਾ ਦਾ ਆਖਰੀ ਬਜਟ ਸੈਸ਼ਨ ਦੀ ਸ਼ੂਰੂਆਤ ਥੋੜੀ ਦੇਰ ਵਿਚ ਸ਼ੁਰੂ ਹੋਣ ਵਾਲਾ ਹੈ । ਸੈਸ਼ਨ ਤੋਂ ਪਹਿਲਾਂ ਹੋਈ ਮੁੱਖ ਮੰਤਰੀ ਦੀ ਅਗਵਾਈ ਵਿਚ ਮਾਨ ਕੈਬਨਿਟ ਨੇ ਬਜਟ 2026-27 ਨੂੰ ਮਨਜ਼ੂਰੀ ਦੇ ਦਿੱਤੀ ਹੈ। 8 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕਰਨਗੇ।
ਰਾਜਪਾਲ ਨੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਦਾ ਕੀਤਾ ਜ਼ਿਕਰ
ਆਪਣੇ ਸੰਬੋਧਨ ਵਿੱਚ, ਰਾਜਪਾਲ ਨੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਸਰਕਾਰ ਨੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨੂੰ ਬਿਹਤਰ ਇਲਾਜ ਪ੍ਰਦਾਨ ਕਰਨ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਹਨ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਨਸ਼ਿਆਂ ਵਿਰੁੱਧ ਇੱਕ ਕੇਂਦਰੀ ਜੰਗ ਸ਼ੁਰੂ ਕੀਤੀ ਹੈ। ਰਾਜਪਾਲ ਨੇ ਵਿਸ਼ੇਸ਼ ਤੌਰ ‘ਤੇ ਸਰਕਾਰ ਦੇ 10 ਲੱਖ ਰੁਪਏ ਦੇ ਬੀਮਾ ਕਵਰ ਦਾ ਜ਼ਿਕਰ ਕਰਦੇ ਹੋਏ ਕਿ ਇਸ ਵਿਚ ਨਿੱਜੀ ਹਸਪਤਾਲਾਂ ਨੂੰ ਵੀ ਸ਼ਆਮਲ ਕੀਤਾ ਗਿਆ ਹੈ।
ਕਾਂਗਰਸ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸ਼ੁਰੂ
ਕਾਂਗਰਸ ਵਿਧਾਇਕ ਸੁਖਵਿੰਦਰ ਸੁੱਖੀ ਨੇ ਵਿਰੋਧ ਦਰਜ ਕਰਵਾਇਆ ਤੇ ਵੈੱਲ ਵਿਚ ਜਾ ਕੇ ਵਿਰੋਧ ਸ਼ੁਰੂ ਕੀਤਾ। ਵਿਰੋਧੀ ਧਿਰ ਦੀ ਨਾਆਰੇਬਾਜ਼ੀ ਅਤੇ ਹੁਕਮਰਾਨ ਧਿਰ ਦੀ ਮੇਜ਼ਾਂ ਦੀ ਥਪਥਪਾਈ। ਰਾਜਪਾਲ ਨੇ ਇਸ ਹੰਗਾਮੇ ਦੌਰਾਨ ਭਆਸ਼ਣ ਪੜਿਆ । ਵਿਰੋਧੀ ਧਿਰ ਨੇ ਸਦਨ ਤੋਂ ਵਾਕਆਊਟ ਕੀਤਾ। -ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਬਜਟ ਸ਼ੈਸ਼ਨ ਦੀ ਸ਼ੁਰੂਆਤ ਹੋਈ। ਰਾਜਪਾਲ ਨੇ ਸਤਿ ਸ੍ਰੀ ਆਕਾਲ ਜੀ ਕੀਤੀ ਤੇ ਬੋਲੋ ਸੋ ਨਿਹਾਲ ਦਾ ਨਾਅਰਾ ਲਗਾਇਆ। ਉਨ੍ਹਾਂ ਆਪਣਾ ਭਾਸ਼ਣ ਹਿੰਦੀ ਵਿੱਚ ਸ਼ੁਰੂ ਕੀਤਾ। ਰਾਜਪਾਲ ਦੇ ਭਾਸ਼ਣ ਉੱਤੇ ਵਿਰੋਧੀ ਧਿਰ ਨੇ ਇਤਰਾਜ਼ ਪ੍ਰਗਟਾਇਆ । ਰਾਜਪਾਲ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਵਿਰੋਧ ਕਰਨੇ ਤੁਹਾਡਾ ਅਧਿਕਾਰ ਹੈ ਪਰ ਤੁਸੀਂ ਇਹ ਸਹੀ ਸਮੇਂ ਮੁੱਦਾ ਉਠਾਉਣਾ। ਇਸ ਦੇ ਨਾਲ ਹੀ ਰਾਜਪਾਲ ਨੇ ਵਿਰੋਧੀ ਧਿਰ ਨੂੰ ਬੈਠਣ ਦੀ ਬੇਨਤੀ ਕੀਤੀ ਪਰ ਵਿਰੋਧੀ ਧਿਰ ਲਗਾਤਾਰ ਨਾਅਰੇ ਲਗਾ ਰਿਹਾ ਸੀ। ਕਾਂਗਰਸ ਦੇ ਰੌਲੇ ਰੱਪੇ ਵਿਚ ਰਾਜਪਾਲ ਦਾ ਭਾਸ਼ਣ ਜਾਰੀ ਹੈ।
-ਰਾਜਪਾਲ ਨੇ ਕਿਹਾ ਕਿ ਸਿਹਤ ਵੱਲ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ।
-ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ : ਕੈਪਟਨ ਸੰਦੀਪ ਸੰਧੂ
ਪਾਰਟੀ ਆਗੂ ਅਤੇ ਵਰਕਰ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਸੈਕਟਰ 15 ਸਥਿਤ ਕਾਂਗਰਸ ਦੇ ਸੂਬਾ ਦਫ਼ਤਰ ਵਿਖੇ ਇਕੱਠੇ ਹੋਏ। ਸਟੇਜ ਤੋਂ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਅੱਜ ਵਿਧਾਨ ਸਭਾ ਦਾ ਘਿਰਾਓ ਕਰਕੇ ਕਾਂਗਰਸ ਸੁੱਤੀ ਪਈ ਆਮ ਆਦਮੀ ਪਾਰਟੀ ਨੂੰ ਜਗਾਏਗੀ। ਉਨ੍ਹਾਂ ਕਿਹਾ ਕਿ ਜੇਕਰ ਅੱਜ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਵੇ ਤਾਂ ਵੀ ਪਾਰਟੀ ਵਰਕਰ ਇਕਜੁੱਟ ਰਹਿਣਗੇ। ਸਟੇਜ ‘ਤੇ ਮਹਿਲਾ ਕਾਂਗਰਸ ਪ੍ਰਧਾਨ ਗੁਰਸ਼ਰਨ ਕੌਰ ਨੇ ਕਿਹਾ ਕਿ ‘ਆਪ’ ਨੇ ਔਰਤਾਂ ਨਾਲ ਧੋਖਾ ਕੀਤਾ ਹੈ। 2022 ਵਿੱਚ ‘ਆਪ’ ਨੇ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਚਾਰ ਸਾਲ ਬੀਤ ਗਏ ਹਨ। ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ। -ਅਮਨ ਕਾਨੂੰਨ ਦੀ ਸਥਿਤੀ ਤੇ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ ਹੋਈ ਹੈ । ਦਿਨ ਦਿਹਾੜੇ ਕਤਲ ਹੋ ਰਹੇ ਹਨ। ਪੰਜਾਬ ਵਿਧਾਨ ਸਭਾ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ।



