Punjab

ਰਾਣਾ ਗੁਰਮੀਤ ਸਿੰਘ ਸੋਢੀ ਨੇ ਹਸਪਤਾਲ ਪਹੁੰਚ ਕੈਪਟਨ ਅਮਰਿੰਦਰ ਸਿੰਘ ਦਾ ਜਾਣਿਆ ਹਾਲ

ਬਾਲ ਕਿਸ਼ਨ

ਫਿਰੋਜ਼ਪੁਰ, 12 ਫਰਵਰੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹਨ, ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਪਟਨ ਦੇ ਨਜ਼ਦੀਕੀ ਸਾਥੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਸਪਤਾਲ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਰਾਣਾ ਸੋਢੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਚੱਲ ਰਹੇ ਇਲਾਜ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਮੌਕੇ ’ਤੇ ਮੌਜ਼ੂਦ ਮਾਹਿਰ ਡਾਕਟਰਾਂ ਦੀ ਟੀਮ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਤਾਂ ਜੋ ਮੈਡੀਕਲ ਪ੍ਰਕਿਰਿਆ ਅਤੇ ਸੁਧਾਰ ਦੀ ਗਤੀ ਬਾਰੇ ਸਹੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਰਾਣਾ ਸੋਢੀ ਨੇ ਦੱਸਿਆ ਕਿ ਕੈਪਟਨ ਸਾਹਿਬ ਦਾ ਹੌਸਲਾ ਹਮੇਸ਼ਾ ਦੀ ਤਰ੍ਹਾਂ ਬੁਲੰਦ ਹੈ ਅਤੇ ਉਹ ਤੇਜ਼ੀ ਨਾਲ ਸਿਹਤਯਾਬ ਹੋ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਵਿਗੜਨ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲਿਆਂ ਅਤੇ ਸਿਆਸੀ ਹਲਕਿਆਂ ਵਿਚ ਚਿੰਤਾ ਪਾਈ ਜਾ ਰਹੀ ਸੀ। ਰਾਣਾ ਗੁਰਮੀਤ ਸਿੰਘ ਸੋਢੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਸਿਆਸਤ ਦੇ ਉਹ ਥੰਮ੍ਹ ਹਨ, ਜਿਨ੍ਹਾਂ ਨੇ ਹਮੇਸ਼ਾ ਸੂਬੇ ਦੇ ਹਿੱਤਾਂ ਲਈ ਡਟ ਕੇ ਕੰਮ ਕੀਤਾ ਹੈ। ਸਾਨੂੰ ਪੂਰੀ ਉਮੀਦ ਹੈ ਕਿ ਉਹ ਜਲਦੀ ਹੀ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਪਰਤਣਗੇ।

Related Articles

Leave a Reply

Your email address will not be published. Required fields are marked *

Back to top button