Punjab

ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦੇ ਨਾਲ ਮੈਡੀਕਲ ਕਾਲਜ ਸਥਾਪਿਤ ਕਰਨ ਲਈ ਕੇਂਦਰੀ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ

ਜਸਵਿੰਦਰ ਸਿੰਘ ਸੰਧੂ

ਫ਼ਿਰੋਜ਼ਪੁਰ, 11 ਅਪ੍ਰੈਲ- ਪੀ.ਜੀ.ਆਈ. ਸੈਟੇਲਾਈਟ ਸੈਂਟਰ ਦੇ ਨਾਲ ਮੈਡੀਕਲ ਕਾਲਜ ਸਥਾਪਿਤ ਕਰਨ ਲਈ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ ਗਈ, ਜਿਸ ਵਿਚ ਉਨ੍ਹਾਂ ਮਾਨਯੋਗ ਕੇਂਦਰੀ ਸਿਹਤ ਮੰਤਰੀ ਕੋਲ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੇ ਨਾਲ-ਨਾਲ ਇੱਕ ਮੈਡੀਕਲ ਕਾਲਜ ਸਥਾਪਿਤ ਕਰਨ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇੱਥੇ ਪੀ.ਜੀ.ਆਈ ਦੇ ਨਾਲ-ਨਾਲ ਇੱਕ ਮੈਡੀਕਲ ਕਾਲਜ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਇੱਥੇ ਸਿਹਤ ਸਹੂਲਤਾਂ ਦੀ ਘਾਟ ਹੈ, ਜਿਸ ਕਾਰਨ ਲੋਕਾਂ ਨੂੰ ਦੂਜੇ ਸ਼ਹਿਰਾਂ ਦੇ ਨਿੱਜੀ ਹਸਪਤਾਲਾਂ ਵਿਚ ਜਾਣਾ ਪੈਂਦਾ ਹੈ। ਜੇਕਰ ਕੇਂਦਰ ਸਰਕਾਰ ਇੱਥੇ 100 ਸੀਟਾਂ ਵਾਲਾ ਮੈਡੀਕਲ ਕਾਲਜ ਬਣਾਉਂਦੀ ਹੈ ਤਾਂ ਮੈਡੀਕਲ ਵਿਦਿਆਰਥੀ ਇੱਥੇ ਆਉਣਗੇ ਅਤੇ ਸਿਹਤ ਸੰਬੰਧੀ ਸਹੂਲਤਾਂ ਵੀ ਵੱਧਣਗੀਆਂਕੇਂਦਰੀ ਆਗੂੁ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੀ.ਜੀ.ਆਈ ਸੈਂਟਰ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਹ ਮਾਰਚ 2026 ਵਿਚ ਪੂਰਾ ਹੋ ਜਾਵੇਗਾਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਕੇਂਦਰ ਸਰਕਾਰ ਜਨਵਰੀ 2026 ਵਿਚ ਇੱਥੇ ਓ.ਪੀ.ਡੀ ਦਾ ਸ਼ੁਰੂਆਤੀ ਪੜਾਅ ਸ਼ੁਰੂ ਕਰੇਗੀ, ਜਿਸ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਵਿਚ ਬਣਨ ਵਾਲਾ ਸੈਟੇਲਾਈਟ ਸੈਂਟਰ ਭਾਜਪਾ ਵਲੋਂ ਲੋਕਾਂ ਨੂੰ ਇੱਕ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਉਹ ਲਗਾਤਾਰ ਕੇਂਦਰ ਸਰਕਾਰ ਕੋਲ ਮੁੱਦੇ ਉਠਾ ਰਹੇ ਹਨ ਤਾਂ ਜੋ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਦੀਆਂ ਸਹੂਲਤਾਂ ਦੀ ਘਾਟ ਨਾ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਇੱਥੇ ਪੀ.ਜੀ.ਆਈ ਦੀ ਸਥਾਪਨਾ ਨਾਲ ਸਿਰਫ਼ ਫ਼ਿਰੋਜ਼ਪੁਰ ਦੇ ਲੋਕਾਂ ਨੂੰ ਹੀ ਨਹੀਂ, ਸਗੋਂ ਫ਼ਾਜ਼ਿਲਕਾ, ਅਬੋਹਰ, ਫ਼ਰੀਦਕੋਟ, ਮੋਗਾ, ਤਰਨਤਾਰਨ ਅਤੇ ਹੋਰ ਜ਼ਿਲਿ੍ਹਆਂ ਦੇ ਲੋਕਾਂ ਨੂੰ ਵੀ ਲਾਭ ਹੋਵੇਗਾ

Related Articles

Leave a Reply

Your email address will not be published. Required fields are marked *

Back to top button