National

ਰਾਮ ਮੰਦਰ ਦੇ ਮੁੱਖ ਪੁਜਾਰੀ ਆਚਾਰਿਆ ਸਤੇਂਦਰ ਦਾਸ ਦਾ ਦਿਹਾਂਤ

ਲਖਨਊ, 12 ਫਰਵਰੀ- ਅਯੁੱਧਿਆ ਦੇ ਸ੍ਰੀ ਰਾਮ ਜਨਮ ਭੂਮੀ ਮੰਦਰ ਦੇ ਮੁੱਖ ਪੁਜਾਰੀ ਆਚਾਰਿਆ ਸਤੇਂਦਰ ਦਾਸ ਦਾ ਅੱਜ ਲਖਨਊ ਦੇ ਐਸ.ਜੀ.ਪੀ.ਜੀ.ਆਈ. ਵਿਖੇ ਦਿਹਾਂਤ ਹੋ ਗਿਆ। ਉਹ 1993 ਤੋਂ ਸ੍ਰੀ ਰਾਮਲਲਾ ਦੀ ਪੂਜਾ ਕਰ ਰਹੇ ਹਨ। ਹਸਪਤਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੂੰ 3 ਫਰਵਰੀ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ ਸਟਰੋਕ ਹੋਣ ਤੋਂ ਬਾਅਦ, ਉਹ ਨਿਊਰੋਲੋਜੀ ਵਾਰਡ ਵਿਚ ਸਨ। ਪੀ.ਜੀ.ਆਈ. ਦੇ ਡਾਇਰੈਕਟਰ ਡਾ. ਆਰ.ਕੇ. ਧੀਮਾਨ ਦੇ ਅਨੁਸਾਰ, ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਲਗਾਤਾਰ ਇਲਾਜ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਤੇਂਦਰ ਦਾਸ ਨੂੰ ਬ੍ਰੇਨ ਸਟਰੋਕ ਤੋਂ ਇਲਾਵਾ ਹੋਰ ਵੀ ਕਈ ਬਿਮਾਰੀਆਂ ਸਨ। ਬਹੁਤ ਕੋਸ਼ਿਸ਼ਾਂ ਦੇ ਬਾਵਜੂਦ, ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਦੱਸ ਦੇਈਏ ਕਿ ਜਦੋਂ ਉਹ ਹਸਪਤਾਲ ਵਿਚ ਦਾਖਲ ਸਨ, ਤਾਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਮਿਲਣ ਗਏ ਸਨ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਸੀ।

Related Articles

Leave a Reply

Your email address will not be published. Required fields are marked *

Back to top button