National

ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦਿੱਤੇ ਗਏ ਰਾਸ਼ਟਰੀ ਖ਼ੇਡ ਪੁਰਸਕਾਰ

ਨਵੀਂ ਦਿੱਲੀ, 17 ਜਨਵਰੀ– ਖੇਡ ਮੰਤਰਾਲੇ ਵਲੋਂ ਰਾਸ਼ਟਰੀ ਖੇਡ ਪੁਰਸਕਾਰ 2024 ਦੀ ਵੰਡ ਰਾਸ਼ਟਰਪਤੀ ਭਵਨ ਵਿਖੇ ਕੀਤੀ ਗਈ। ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਮੁਰਮੂ ਨੇ ਸਭ ਤੋਂ ਪਹਿਲਾਂ ਭਾਰਤੀ ਗ੍ਰੈਂਡਮਾਸਟਰ ਡੀ. ਗੁਕੇਸ਼ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਪ੍ਰਦਾਨ ਕੀਤਾਉਨ੍ਹਾਂ ਤੋਂ ਇਲਾਵਾ, ਉਲੰਪਿਕ ਵਿਚ ਦੋਹਰਾ ਤਗਮਾ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ, ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਾ ਐਥਲੀਟ ਖਿਡਾਰੀ ਪ੍ਰਵੀਨ ਕੁਮਾਰ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। 34 ਖਿਡਾਰੀਆਂ ਨੂੰ ਅਰਜੁਨ ਪੁਰਸਕਾਰ ਦਿੱਤਾ ਗਿਆ ਹੈ, ਜਿਸ ਵਿਚ ਨਵਦੀਪ ਵੀ ਸ਼ਾਮਿਲ ਹੈ, ਜਿਸ ਨੇ ਪੈਰਿਸ ਪੈਰਾਲੰਪਿਕ ਵਿਚ ਜੈਵਲਿਨ ’ਚ ਸੋਨ ਤਮਗਾ ਜਿੱਤਿਆ ਸੀ। ਇਨ੍ਹਾਂ ਵਿਚੋਂ 17 ਪੈਰਾਐਥਲੀਟ ਹਨ। ਇਨ੍ਹਾਂ ਤੋਂ ਇਲਾਵਾ, 5 ਕੋਚਾਂ ਨੂੰ ਦਰੋਣਾਚਾਰੀਆ ਪੁਰਸਕਾਰ ਮਿਲਿਆ ਹੈ।

Related Articles

Leave a Reply

Your email address will not be published. Required fields are marked *

Back to top button