
ਫ਼ਿਰੋਜ਼ਪੁਰ, 28 ਮਾਰਚ (ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ)– ਜੀਵਨ ਕਲਾ ਯੋਗ ਸਮਿਤੀ ਅਤੇ ਸੋਸ਼ਲ ਵੈੱਲਫੇਅਰ ਸੋਸਾਇਟੀ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਸ਼ਟਰੀ ਮਹਿਲਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਆਰਿਆ ਸਮਾਜ ਮੰਦਿਰ ਫ਼ਿਰੋਜ਼ਪੁਰ ਕੈਂਟ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਸਮਿਤੀ ਦੇ ਪ੍ਰਧਾਨ ਡਾ: ਗੁਰਨਾਮ ਸਿੰਘ ਜਨਰਲ ਸਕੱਤਰ, ਰਾਕੇਸ਼ ਸ਼ਰਮਾ ਨੇ ਦਿੰਦੇ ਹੋਏ ਦੱਸਿਆ ਕਿ ਰਾਸ਼ਟਰੀ ਮਹਿਲਾ ਦਿਵਸ 29 ਮਾਰਚ ਦਿਨ ਐਤਵਾਰ ਨੂੰ ਆਰੀਆ ਸਮਾਜ ਮੰਦਿਰ ਫ਼ਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਵੇਗਾ, ਜਿਸ ’ਚ ਮੁੱਖ ਮਹਿਮਾਨ ਸ਼੍ਰੀਮਤੀ ਮੀਨਾਕਸ਼ੀ ਸਿੰਗਾਲ ਜੁਆਇੰਟ ਚੇਅਰਪਰਸ਼ਨ ਜਨਸਿਸ ਇੰਸਟੀਚਿਊਟ ਆਫ਼ ਡੈਂਟਲ ਐਂਡ ਰਿਸਰਚ, ਗੈਸਟ ਆਫ਼ ਓਨਰ ਸ਼੍ਰੀਮਤੀ ਵਿਨਾ ਮਲਹੋਤਰਾ ਹੋਣਗੇ। ਉਨ੍ਹਾਂ ਦੱਸਿਆ ਕਿ ਯੋਗ ਸਮਿਤੀ ਦੀਆਂ ਮਹਿਲਾਵਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ ਅਤੇ ਹਰ ਸਾਲ ਦੀ ਤਰ੍ਹਾਂ ਵੱਖ–ਵੱਖ ਖੇਤਰ ਵਿੱਚ ਸਮਾਜ ਸੇਵਾ ਵਿੱਚ ਕੰਮ ਕਰਨ ਵਾਲੀਆਂ ਦੋ ਮਹਿਲਾਵਾਂ ਨੂੰ ‘ਨਾਰੀ ਸ਼ਕਤੀ ਪੁਰਸਕਾਰ’ ਇੱਕ ਮਹਿਲਾ ਨੂੰ ‘ਲਾਈਫ ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। ਸਮਿਤੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਯੋਗ ਦੇ ਖੇਤਰ ਵਿੱਚ ਯੋਗ ਦੀਆਂ ਕਲਾਸਾਂ ਲਗਾਉਣ ਵਾਲੀਆਂ ਮਹਿਲਾਵਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।



