Punjab

ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖਬਰ, ਜਲਦੀ ਕਰ ਲਓ ਇਹ ਇਕ ਕੰਮ ਨਹੀਂ ਕੀਤਾ ਤਾਂ ਮਿਲਣ ਬੰਦ ਹੋ ਜਾਵੇਗਾ ਰਾਸ਼ਨ

ਮੋਗਾ, 4 ਜੂਨ : ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਰਾਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ ਜਲਦ ਤੋਂ ਜਲਦ ਈ-ਕੇਵਾਈਸੀ ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਕੰਟਰੋਲਰ ਖੁਰਾਕ ਅਤੇ ਸਪਲਾਈਜ਼ ਮੋਗਾ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਬੰਧ ਵਿਚ ਪੰਜਾਬ ਰਾਜ ਵਿਚ ਲਾਭਪਾਤਰੀਆਂ ਦੀ ਡਿਪੂ ਹੋਲਡਰਾਂ ਵੱਲੋਂ ਈ-ਪੋਸ ਮਸ਼ੀਨਾਂ ‘ਤੇ ਲਾਭਪਾਤਰੀ ਦੇ ਫਿੰਗਰ ਪ੍ਰਿੰਟ ਲੈ ਕੇ ਈ-ਕੇਵਾਈਸੀ ਕੀਤੀ ਜਾ ਰਹੀ ਹੈ, ਪ੍ਰੰਤੂ ਅਜੇ ਤਕ ਵੀ ਬਹੁਤ ਸਾਰੇ ਲਾਭਪਾਤਰੀਆਂ ਵੱਲੋਂ ਆਪਣੀ ਈ-ਕੇਵਾਈਸੀ ਨਹੀਂ ਕਰਵਾਈ ਜਾ ਰਹੀ। ਭਾਰਤ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਹੜੇ ਲਾਭਪਾਤਰੀ ਆਪਣੀ ਈ-ਕੇਵਾਈਸੀ ਨਹੀਂ ਕਰਵਾਉਂਦੇ, ਉਨ੍ਹਾਂ ਦਾ ਰਾਸ਼ਨ ਮੁਅੱਤਲ ਕੀਤਾ ਜਾ ਸਕਦਾ ਹੈ। ਇਸ ਲਈ ਸਾਰੇ ਲਾਭਪਾਤਰੀ ਜਲਦ ਤੋਂ ਜਲਦ ਆਪਣੇ ਨੇੜੇ ਦੇ ਕਿਸੇ ਵੀ ਰਾਸ਼ਨ ਡਿਪੂ ‘ਤੇ ਆਪਣਾ ਆਧਾਰ ਕਾਰਡ ਨਾਲ ਲੈ ਕੇ ਈ-ਪੋਸ ਮਸ਼ੀਨ ਤੇ ਫਿੰਗਰ ਪ੍ਰਿੰਟ ਲਗਾ ਕੇ ਆਪਣੀ ਈ-ਕੇਵਾਈਸੀ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਕਿ ਉਨ੍ਹਾਂ ਨੂੰ ਭਵਿੱਖ ਵਿਚ ਰਾਸ਼ਨ ਲੈਣ ਵਿਚ ਕੋਈ ਵੀ ਮੁਸ਼ਕਲ ਨਾ ਆਵੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੋਗਾ ਦੇ ਕੁੱਲ 556104 ਲਾਭਪਾਤਰੀਆਂ ਵਿੱਚੋ ਅਜੇ ਤੱਕ ਸਿਰਫ 434370 ਲਾਭਪਾਤਰੀਆਂ ਵੱਲੋਂ ਆਪਣੀ ਈਕੇਵਾਈਸੀ ਕਰਵਾਈ ਗਈ ਹੈ, ਜੋ ਕਿ 78.11 ਫੀਸਦੀ ਬਣਦੀ ਹੈ। ਅਜੇ ਵੀ ਲਗਪਗ 121734 ਲਾਭਪਾਤਰੀਆਂ ਦੀ ਈਕੇਵਾਈਸੀ ਪੈਂਡਿੰਗ ਪਈ ਹੈ।

Related Articles

Leave a Reply

Your email address will not be published. Required fields are marked *

Back to top button