Punjab

ਰਾਹਗੀਰਾਂ ਨੂੰ ਨਿਸ਼ਾਨਾ ਬਣਾ ਕੇ ਲੁੱਟਾ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ

ਲੁਧਿਆਣਾ, 17 ਫਰਵਰੀ- ਰਾਹਗੀਰਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਕੋਲੋਂ ਨਕਦੀ ਅਤੇ ਹੋਰ ਸਮਾਨ ਲੁੱਟਣ ਵਾਲੇ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਥਾਣਾ ਕੂਮਕਲਾਂ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਮਾਨਗੜ੍ਹ ਦੇ ਵਾਸੀ ਸੋਨੂ, ਆਸ਼ੀਸ਼ ਅਤੇ ਮਨਦੀਪ ਵਜੋਂ ਹੋਈ ਹੈ। ਪੁਲਿਸ ਇਸ ਗਿਰੋਹ ਨਾਲ ਸਬੰਧ ਰੱਖਣ ਵਾਲੇ ਬਰਵਾਲਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ, ਭੈਰੋ ਮੁੰਨਾ ਦੇ ਵਾਸੀ ਅਰਸ਼ ਬੈਨੀਪਾਲ ਅਤੇ ਰੋਹਿਤ ਨਾਮ ਦੇ ਵਿਅਕਤੀ ਦੀ ਤਲਾਸ਼ ਕਰ ਰਹੀ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਵਰਨ ਚੰਦ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਚੌਂਕ ਕਟਾਣੀ ਕਲਾ ਮੌਜੂਦ ਸੀ । ਪੁਲਿਸ ਨੂੰ ਜਾਣਕਾਰੀ ਮਿਲੀ ਕਿ ਛੇ ਮੈਂਬਰੀ ਗਿਰੋਹ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਪਿੰਡ ਚੱਕ ਸਵਰਨਾਥ ਚੌਂਕ ਵਿੱਚ ਨਾਕਾਬੰਦੀ ਕਰਕੇ ਮੁਲਜਮ ਸੋਨੂ, ਮਨਦੀਪ ਅਤੇ ਅਸ਼ੀਸ਼ ਨੂੰ ਗ੍ਰਿਫ਼ਤਾਰ ਕੀਤਾ । ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ ਤਿੰਨ ਮੋਟਰਸਾਈਕਲ ਅਤੇ ਛੇ ਮੋਬਾਈਲ ਫੋਨ ਬਰਾਮਦ ਕੀਤੇ । ਜਾਂਚ ਅਧਿਕਾਰੀ ਸਵਰਨ ਚੰਦ ਨੇ ਦੱਸਿਆ ਕਿ ਪੁਲਿਸ ਇਸ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਦੀ ਤਲਾਸ਼ ਕਰ ਰਹੀ ਹੈ ਅਤੇ ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੇ ਦੌਰਾਨ ਕਈ ਖੁਲਾਸੇ ਹੋਣ ਦੀ ਉਮੀਦ ਹੈ।

Related Articles

Leave a Reply

Your email address will not be published. Required fields are marked *

Back to top button