
ਬਠਿੰਡਾ, 1 ਅਗਸਤ : ਵਿਜੀਲੈਂਸ ਬਿਊਰੋ ਵੱਲੋਂ 1 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਡੀਐਸਪੀ ਭੁੱਚੋ ਦੇ ਰੀਡਰ ਅਤੇ ਸੁਰੱਖਿਆ ਮੁਲਾਜ਼ਮ ਰਾਜ ਕੁਮਾਰ ਖਿਲਾਫ਼ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਰਾਜ ਕੁਮਾਰ ‘ਤੇ ਹੁਣ ਦਰਸ਼ਨ ਸਿੰਘ ਨਾਮਕ ਵਿਅਕਤੀ ਦੀ ਸ਼ਿਕਾਇਤ ‘ਤੇ ਇਕ ਹੋਰ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਮੁਲਜ਼ਮ ਪਹਿਲੇ ਮਾਮਲੇ ‘ਚ ਬਠਿੰਡਾ ਕੇਂਦਰੀ ਜੇਲ੍ਹ ‘ਚ ਬੰਦ ਹੈ। ਵਿਜੀਲੈਂਸ ਨੇ ਮੁਲਜ਼ਮ ਰਾਜ ਕੁਮਾਰ ‘ਤੇ ਦੂਜਾ ਮਾਮਲਾ ਦਰਜ ਕਰ ਕੇ ਉਸਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਅਦਾਲਤ ‘ਚ ਪੇਸ਼ ਕਰ ਕੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਇਸ ਦੇ ਨਾਲ ਹੀ, ਵਿਜੀਲੈਂਸ ਵੱਲੋਂ ਦੋਹਾਂ ਮਾਮਲਿਆਂ ‘ਚ ਡੀਐਸਪੀ ਭੁੱਚੋ ਰਵਿੰਦਰ ਸਿੰਘ ਰੰਧਾਵਾ ਦੀ ਭੂਮਿਕਾ ਦੀ ਵੀ ਜਾਂਚ ਜਾਰੀ ਹੈ।



