Punjab

ਰੂਪਨਗਰ ਪੁਲਿਸ ਵੱਲੋਂ ਹੈਰੋਇਨ, ਚਰਸ ਤੇ ਅਫੀਮ ਸਮੇਤ 1 ਔਰਤ ਤੇ 2 ਵਿਅਕਤੀ ਗ੍ਰਿਫਤਾਰ

ਰੂਪਨਗਰ , 13 ਅਪ੍ਰੈਲ 2025: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮਯੁੱਧ ਨਸ਼ਿਆ ਵਿਰੁੱਧਤਹਿਤ ਜ਼ਿਲ੍ਹਾ ਪੁਲਿਸ ਵਲੋਂ 1 ਔਰਤ ਅਤੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 13 ਗ੍ਰਾਮ ਤੋਂ ਵੱਧ ਹੈਰੋਇਨ, 15 ਗ੍ਰਾਮ ਤੋਂ ਵੱਧ ਚਰਸ ਅਤੇ 526 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ। ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂਯੁੱਧ ਨਸ਼ਿਆ ਵਿਰੁੱਧਮੁਹਿੰਮ ਦੀ ਲਗਾਤਾਰਤਾ ਵਿੱਚ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਮੋਰਿੰਡਾ ਵੱਲੋਂ ਬਲਵੀਰ ਕੌਰ ਅਤੇ ਸੰਦੀਪ ਸਿੰਘ ਵਾਸੀ ਵਾਰਡ ਨੰਬਰ 1 ਕੋਲਾਇਤ ਥਾਣਾ ਕੋਲਾਇਤ ਜ਼ਿਲ੍ਹਾ ਬੀਕਾਨੇਰ (ਰਾਜਸਥਾਨ) ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 526 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ। ਇਸ ਤੋਂ ਇਲਾਵਾ ਥਾਣਾ ਸਿਟੀ ਰੂਪਨਗਰ ਵੱਲੋ ਅਕਾਸ਼ਦੀਪ ਸ਼ਰਮਾ ਉਰਫ ਅਕਾਸ਼ ਵਾਸੀ ਗੋਇਲ ਕਲੋਨੀ ਬਨੂੜ ਥਾਣਾ ਬਨੂੜ ਜ਼ਿਲ੍ਹਾ ਮੋਹਾਲੀ ਪਾਸੋਂ 13 ਗ੍ਰਾਮ ਤੋਂ ਵੱਧ ਹੈਰੋਇਨ ਅਤੇ 15 ਗ੍ਰਾਮ ਤੋ ਵੱਧ ਚਰਸ ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆ ਕਿ ਪ੍ਰੋਜੇਕਟਸੰਪਰਕਤਹਿਤ ਜ਼ਿਲ੍ਹਾ ਪੁਲਿਸ ਵਲੋਂ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋਂ ਪਿੰਡਾ ਵਿੱਚ ਜਾ ਕੇ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ। ਮੀਟਿੰਗਾਂ ਦੌਰਾਨ ਹਾਜ਼ਰੀਨ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ। ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button