
ਨਵੀਂ ਦਿੱਲੀ , 16 ਫਰਵਰੀ – ਰੇਲਵੇ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਮਚੀ ਭਾਜੜ ਦੀ ਘਟਨਾ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰੇਲਵੇ ਨੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਗੰਭੀਰ ਜ਼ਖ਼ਮੀਆਂ ਨੂੰ 2.5 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਨਵੀਂ ਦਿੱਲੀ ਸਟੇਸ਼ਨ ‘ਤੇ ਭਾਜੜ ਵਿਚ ਹੁਣ ਤੱਕ 18 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।



