Punjab

ਰੇਲ ਗੱਡੀ ਹੇਠਾਂ ਆਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ

ਸੁਨਾਮ, 1 ਦਸੰਬਰ : ਸ਼ਹਿਰ ਅੰਦਰ ਫਲਾਈਓਵਰ ਦੇ ਨਜ਼ਦੀਕ ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ ਇਕ ਵਿਅਕਤੀ ਨੇ ਰੇਲ ਗੱਡੀ ਹੇਠ ਆਕੇ ਖੁਦਕਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਬਲਵੰਤ ਸਿੰਘ ਵਾਸੀ ਰੋਗਲਾ ਵਜੋਂ ਹੋਈ ਹੈ। ਗੌਰਮਿੰਟ ਰੇਲਵੇ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਵੱਲੋਂ ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ ਸੁਨਾਮ ਸ਼ਹਿਰ ਦੇ ਫਲਾਈ ਓਵਰ ਨੇੜੇ ਜਾਖਲ ਤੋਂ ਲੁਧਿਆਣਾ ਜਾ ਰਹੀ ਮਾਲ ਗੱਡੀ ਹੇਠ ਆਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਬਲਵੰਤ ਸਿੰਘ (52) ਪੁੱਤਰ ਨੇਕ ਸਿੰਘ ਵਾਸੀ ਪਿੰਡ ਰੋਗਲਾ ਥਾਣਾ ਦਿੜ੍ਹਬਾ ਵਜੋਂ ਹੋਈ ਜੋ ਕਿ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦੀ ਬਕਾਇਦਾ ਦਵਾਈ ਚੱਲ ਰਹੀ ਸੀ। ਘਰ ਵਿਚ ਮ੍ਰਿਤਕ ਦੀ ਲੜਕੀ ਦਾ ਵਿਆਹ ਵੀ ਰੱਖਿਆ ਹੋਇਆ ਸੀ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਪੁੱਤਰ ਰਛਪਾਲ ਸਿੰਘ ਉਰਫ ਬੰਟੀ ਦੇ ਬਿਆਨਾਂ ’ਤੇ ਬੀਐੱਨਐੱਸਐੱਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button