Punjab

ਰੇਲ ਮੰਤਰੀ ਬਿੱਟੂ, ਭਾਰਤ ਭੂਸ਼ਣ ਆਸ਼ੂ ਤੇ ਸੰਜੇ ਤਲਵਾੜ ਖਿਲਾਫ਼ ਚਾਰਜਸ਼ੀਟ ਦਾਖਲ, ਜਾਣੋ ਕੀ ਹੈ ਮਾਮਲਾ

ਲੁਧਿਆਣਾ, 8 ਮਾਰਚ- ਲੁਧਿਆਣਾ ਨਗਰ ਨਿਗਮ ਦੇ ਜ਼ੋਨ-ਏ ਦੇ ਬਾਹਰ ਹੰਗਾਮਾ ਕਰਨ ਦੇ ਮਾਮਲੇ ’ਚ ਲੁਧਿਆਣਾ ਪੁਲਿਸ ਨੇ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ, ਸੂਬੇ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਖਿਲਾਫ਼ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਕਾਬਲੇਗੌਰ ਹੈ ਕਿ ਇਹ ਚਾਰਜਸ਼ੀਟ ਮੁਲਜ਼ਮਾਂ ਦੀ ਗੈਰ-ਮੌਜੂਦਗੀ ’ਚ ਦਾਇਰ ਕੀਤੀ ਗਈ, ਜਿਸ ਤੋਂ ਬਾਅਦ ਜੁਡੀਸ਼ੀਅਲ ਮੈਜਿਸਟ੍ਰੇਟ ਜੁਗਰਾਜ ਸਿੰਘ ਨੇ ਸਾਰੇ ਮੁਲਜ਼ਮਾਂ ਨੂੰ 17 ਮਾਰਚ ਨੂੰ ਨੋਟਿਸ ਜਾਰੀ ਕਰ ਕੇ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਨਗਰ ਨਿਗਮ ਜ਼ੋਨ ਏ ਦੇ ਚੌਕੀਦਾਰ ਅਮਿਤ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਵੱਖ-ਵੱਖ ਧਾਰਾਵਾਂ ਤਹਿਤ ਐੱਫ਼ਆਈਆਰ ਦਰਜ ਹੋਈ ਸੀ। ਫਰਵਰੀ 2024 ਨੂੰ ਰਵਨੀਤ ਸਿੰਘ ਬਿੱਟੂ ਕਾਂਗਰਸ ਦਫ਼ਤਰ ਤੋਂ ਜ਼ੋਨਦਫਤਰ ’ਚ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਪਹੁੰਚੇ। ਇਸੇ ਦੌਰਾਨ ਲੀਡਰਾਂ ਤੇ ਪੁਲਿਸ ਵਿਚਕਾਰ ਝੜਪ ਹੋ ਗਈ। ਉਨ੍ਹਾਂ ਨੇ ਬੈਰੀਕੇਡ ਲੰਘ ਕੇ ਦਫਤਰ ਦੇ ਗੇਟ ਨੂੰ ਤਾਲੇ ਲਾ ਦਿੱਤੇ। 6 ਮਾਰਚ 2024 ਨੂੰ ਪੁਲਿਸ ਨੇ ਬਿੱਟੂ ਸਮੇਤ ਹੋਰ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ।

Related Articles

Leave a Reply

Your email address will not be published. Required fields are marked *

Back to top button