Punjab

ਰੱਖੜ ਪੁੰਨਿਆ ਮੇਲੇ ’ਤੇ ਜਾਂਦੇ ਸਮੇਂ ਟਰੈਕਟਰ ਹਾਦਸਾਗ੍ਰਸਤ, ਇਕ ਮੌਤ; ਤਿੰਨ ਜ਼ਖ਼ਮੀ

ਬਟਾਲਾ, 10 ਅਗਸਤ : ਸ਼ੁੱਕਰਵਾਰ ਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਪਿੰਡ ਬੂੜੇ ਨੰਗਲ ਦੇ ਰੱਖੜ ਪੁੰਨਿਆ ਮੇਲੇ ’ਤੇ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਦੇ ਇੱਕ ਟਰੈਕਟਰ ਨਾਲ ਹਾਦਸਾ ਵਾਪਰ ਗਿਆ। ਅਚਾਨਕ ਟਾਇਰ ਲੱਥ ਜਾਣ ਕਾਰਨ ਟਰੈਕਟਰ ’ਤੇ ਸਵਾਰ ਇੱਕ ਨੌਜਵਾਨ ਹੇਠਾਂ ਆ ਗਿਆ ਅਤੇ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਬੂੜੇ ਨੰਗਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਬੀਤੀ ਰਾਤ ਪਿੰਡ ਬੂੜੇ ਨੰਗਲ ਤੋਂ ਵੱਖ-ਵੱਖ ਟਰੈਕਟਰਾਂ ’ਤੇ ਸੰਗਤ ਦੇ ਰੂਪ ਵਿਚ ਰਵਾਨਾ ਹੋ ਕੇ ਕੁਝ ਨੌਜਵਾਨ ਬਾਬਾ ਬਕਾਲਾ ਰੱਖੜ ਪੁੰਨਿਆ ਜੋੜ ਮੇਲੇ ’ਤੇ ਜਾ ਰਹੇ ਸਨ, ਪਰ ਜਦੋਂ ਉਹ ਅੱਡਾ ਸਠਿਆਲਾ ਕੋਲ ਪਹੁੰਚੇ ਤਾਂ ਅਚਾਨਕ ਟਰੈਕਟਰ ਦਾ ਟਾਇਰ ਲੱਥ ਗਿਆ ਅਤੇ ਟਰੈਕਟਰ ਪਲਟ ਗਿਆ, ਜਿਸ ਨਾਲ ਟਰੈਕਟਰ ’ਤੇ ਸਵਾਰ ਨੌਜਵਾਨ ਜ਼ਖ਼ਮੀ ਹੋ ਗਏ। ਹਰਪ੍ਰੀਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਤਿੰਨ ਹੋਰ ਨੌਜਵਾਨ ਜ਼ਖ਼ਮੀ ਹੋਏ ਹਨ, ਫਿਲਹਾਲ ਉਹ ਖਤਰੇ ਤੋਂ ਬਾਹਰ ਹਨ। ਹਰਪ੍ਰੀਤ ਸਿੰਘ ਦੀ ਮੌਤ ਦੇ ਨਾਲ ਪਿੰਡ ਬੂੜੇ ਨੰਗਲ ’ਚ ਸੋਗ ਦੀ ਲਹਿਰ ਦੌੜ ਗਈ ਹੈ।

Related Articles

Leave a Reply

Your email address will not be published. Required fields are marked *

Back to top button