
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ- ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਆਏ ਐਸ.ਐਸ. ਪੀ. ਡਾ. ਅਖਿਲ ਚੌਧਰੀ ਨੇ ਆਪਣੀ ਪਲੇਠੀ ਪ੍ਰੈਸ ਕਾਨਫ਼ਰੰਸ ਦੌਰਾਨ ਅੱਜ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧ ਰੱਖਣ ਵਾਲੇ ਦੋ ਨੌਜਵਾਨਾਂ ਨੂੰ ਤਿੰਨ ਵਿਦੇਸ਼ੀ ਪਿਸਟਲਾਂ ਤੇ 20 ਜ਼ਿੰਦਾ ਰੌਦਾਂ ਸਮੇਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੀ.ਆਈ.ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਵਲੋਂ ਚੈਕਿੰਗ ਦੌਰਾਨ ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਪਿਸਟਲ ਅਤੇ ਰੌਂਦ ਬਰਾਮਦ ਕੀਤੇ ਹਨ। ਇਨ੍ਹਾਂ ਦੀ ਪਛਾਣ ਰਵੀ ਕੁਮਾਰ ਅਤੇ ਅਵਤਾਰ ਸਿੰਘ ਲੱਭਾ ਬਾਬਾ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।



