
ਫ਼ਿਰੋਜ਼ਪੁਰ, 24 ਮਾਰਚ (ਬਾਲ ਕਿਸ਼ਨ)– ਮਮਦੋਟ ਦੇ ਅਧੀਨ ਆਉਂਦੇ ਪਿੰਡ ਭੂਰੇ ਕਲਾਂ ਵਿਖੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਕੋਲੋਂ ਮੋਟਰਸਾਈਕਲ ਅਤੇ ਮੋਬਾਇਲ ਫੋਨ ਖੋਹ ਕੇ ਫਰਾਰ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮਮਦੋਟ ਪੁਲਿਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ 304, 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੋਨਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਬੇਗੂ ਮਾਹੂ ਨੇ ਦੱਸਿਆ ਕਿ ਉਹ ਆਪਣੀ ਡਿਊਟੀ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਆ ਰਿਹਾ ਸੀ, ਜਦ ਉਹ ਆਪਣੇ ਪਿੰਡ ਤੋਂ ਕਰੀਬ 1 ਕਿਲੋਮੀਟਰ ਪਿੱਛੇ ਸੀ ਤਾਂ ਇਕ ਮੋਟਰਸਾਈਕਲ ’ਤੇ 3 ਨੌਜਵਾਨ ਆਏ, ਜਿਨ੍ਹਾਂ ਨੇ ਉਸ ਦਾ ਮੋਟਰਸਾਈਕਲ ਰੋਕ ਲਿਆ ਤੇ ਉਸ ਦਾ ਮੋਬਾਇਲ ਫੋਨ ਵੀਵੋ ਵਾਈ-22 ਖੋਹ ਲਿਆ, ਜਿਸ ਦੀ ਕੀਮਤ 16 ਹਜ਼ਾਰ ਰੁਪਏ ਹੈ, ਉਸ ਦੀ ਕੁੱਟਮਾਰ ਕਰਕੇ ਉਸ ਦਾ ਮੋਟਰਸਾਈਕਲ ਸਪਲੈਂਡਰ ਖੋਹ ਲਿਆ ਤੇ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਦੀ ਪੜਤਾਲ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 3 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।



