Punjab
ਲੁਟੇਰੇ ਨੌਜਵਾਨ ਕੋਲੋਂ ਮੋਟਰਸਾਈਕਲ ਖੋਹ ਕੇ ਹੋਏ ਫਰਾਰ, ਮਾਮਲਾ ਦਰਜ
ਲੁਟੇਰੇ ਨੌਜਵਾਨ ਕੋਲੋਂ ਮੋਟਰਸਾਈਕਲ ਖੋਹ ਕੇ ਹੋਏ ਫਰਾਰ, ਮਾਮਲਾ ਦਰਜ

ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਭੜਾਣਾ ਵਿਖੇ 5 ਅਣਪਛਾਤੇ ਨੌਜਵਾਨ ਦੇ ਗਲ ਪੈ ਕੇ ਮੋਟਰਸਾਈਕਲ ਖੋਹ ਕੇ ਫਰਾਰ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮੱਲਾਂਵਾਲਾ ਪੁਲਿਸ ਨੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ 304 ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਨਪ੍ਰੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਗਲੀ ਨੰਬਰ 2 ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਉਹ ਫਿਰੋਜ਼ਪੁਰ ਵਿਖੇ ਯੈਸ ਬੈਂਕ ਵਿਚ ਕੈਮਰੇ ਲਗਾ ਕੇ ਵਾਪਸ ਆਪਣੇ ਘਰ ਕੋਟ ਈਸੇ ਖਾਂ ਨੂੰ ਜਾ ਰਿਹਾ ਸੀ ਕਿ ਪਿੰਡ ਭੜਾਣਾ ਕੋਲ 5 ਅਣਪਛਾਤੇ ਵਿਅਕਤੀਆਂ ਨੇ ਉਸ ਦਾ ਰਸਤਾ ਰੋਕ ਕੇ ਉਸ ਦੇ ਗਲ ਪੈ ਗਏ ਤੇ ਉਸ ਦਾ ਪਰਸ ਅਤੇ ਮੋਟਰਸਾਈਕਲ ਹੀਰੋ ਹਾਂਡਾ ਖੋਹ ਕੇ ਲੈ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



