
ਲੁਧਿਆਣਾ, 16 ਫਰਵਰੀ- ਦੇਰ ਰਾਤ ਰੈਸਟੋਰੈਂਟ ਚੋਂ ਖਾਣਾ ਖਾ ਕੇ ਘਰ ਪਰਤ ਰਹੀ ਲੁਧਿਆਣਾ ਦੇ ਇੱਕ ਕਾਰੋਬਾਰੀ ਦੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਲਿਪਸੀ ਮਿੱਤਲ (30) ਵਜੋਂ ਹੋਈ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਲਿਪਸੀ ਆਪਣੇ ਪਤੀ ਅਨੋਖ ਮਿੱਤਲ ਨਾਲ ਰੁੜਕਾ ਇਲਾਕੇ ਵਿੱਚ ਪਹੁੰਚੀ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਪਤੀ ਪਤਨੀ ਮਲੇਰ ਕੋਟਲਾ ਰੋਡ ਦੇ ਇੱਕ ਰੈਸਟੋਰੈਂਟ ਚੋਂ ਡਿਨਰ ਕਰਕੇ ਘਰ ਵਾਪਸ ਪਰਤ ਰਹੇ ਸਨ। ਜਿਵੇਂ ਹੀ ਉਹ ਡੇਹਲੋ ਬਾਈਪਾਸ ਦੇ ਲਾਗੇ ਪਹੁੰਚੇ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ। ਇਸ ਘਟਨਾ ਦੇ ਦੌਰਾਨ ਅਨੋਖ ਮਿੱਤਲ ਫੱਟੜ ਹੋ ਗਿਆ ਜਦਕਿ ਉਸ ਦੀ ਪਤਨੀ ਲਿਪਸੀ ਮਿੱਤਲ ਦੀ ਥਾਂ ਤੇ ਹੀ ਮੌਤ ਹੋ ਗਈ। ਜਾਣਕਾਰੀ ਤੋਂ ਬਾਅਦ ਥਾਣਾ ਡੇਹਲੋ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕੇਸ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।



