ਲੇਬਰ ਇੰਸਪੈਕਟਰ ਦੀ ਭਰਤੀ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ : ਮੁਨੀਲਾ ਅਰੋੜਾ
ਲੇਬਰ ਇੰਸਪੈਕਟਰ ਦੀ ਭਰਤੀ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ : ਮੁਨੀਲਾ ਅਰੋੜਾ

ਫ਼ਿਰੋਜ਼ਪੁਰ, 9 ਮਾਰਚ (ਜਸਵਿੰਦਰ ਸਿੰਘ ਸੰਧੂ)– ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ) ਮੁਨੀਲਾ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੇਬਰ ਇੰਸਪੈਕਟਰ ਦੀ ਭਰਤੀ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਵਿਖੇ ਇਸ ਭਰਤੀ ਲਈ ਕੁਲ ਕੇਂਦਰ 12 ਬਣਾਏ ਗਏ ਸਨ, ਜਿਸ ਲਈ ਕੁਲ 4358 ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ, ਜਦਕਿ ਪ੍ਰੀਖਿਆ ਵਿਚ 2367 ਵਿਦਿਆਰਥੀ ਹਾਜ਼ਰ ਹੋਏ। ਹੋਰ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ) ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਕੁਲ 12 ਪ੍ਰੀਖਿਆ ਕੇਂਦਰਾਂ ਵਿੱਚੋ ਹਰੇਕ ਕੇਂਦਰ ਵਿਚ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤਾ ਗਿਆ ਸੀ ਤਾਂ ਜੋ ਇਸ ਪ੍ਰੀਖਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਲਈ ਨੋਡਲ ਕੇਂਦਰ ਐੱਮਐੱਲਐੱਮ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਦੇ ਪਿ੍ਰੰਸੀਪਲ ਸੁਧੀਰ ਧਵਨ ਨੂੰ ਨਿਯੁਕਤ ਕੀਤਾ ਗਿਆ ਸੀ। ਇਸ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਵਿੱਚ ਲਵਦੀਪ ਸਿੰਘ, ਸੁਖਚੈਨ ਸਿੰਘ ਸਟੈਨੋ ਅਤੇ ਦਿਨੇਸ਼ ਕੁਮਾਰ ਦਾ ਵਿਸ਼ੇਸ਼ ਸਹਿਯੋਗ ਰਿਹਾ।



