
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 11 ਅਗਸਤ : ਪੰਜਾਬ ਸਰਕਾਰ ਨੇ ਲੈਂਡ ਪੁਲਿੰਗ ਪਾਲਿਸੀ ਵਾਪਸ ਲੈ ਲਈ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿੱਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਜਾਰੀ ਲੈਂਡ ਪੁਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 10 ਸਤੰਬਰ ਤੱਕ ਰੋਕ ਲਗਾਈ ਹੋਈ ਹੈ।



