
ਵਾਇਨਾਡ, ਕੇਰਲ, 8 ਫਰਵਰੀ– ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੇ ਗੱਲ ਕਰਦੇ ਹੋਏ ਕਿਹਾ ਕਿ ਸਾਰੀਆਂ ਮੀਟਿੰਗਾਂ ਤੋਂ ਇਹ ਬਹੁਤ ਸਪੱਸ਼ਟ ਸੀ ਕਿ ਲੋਕ ਬਦਲਾਅ ਚਾਹੁੰਦੇ ਸਨ। ਉਨ੍ਹਾਂ ਨੇ ਬਦਲਾਅ ਲਈ ਵੋਟ ਦਿੱਤੀ। ਜਿੱਤਣ ਵਾਲਿਆਂ ਨੂੰ ਮੇਰੀਆਂ ਵਧਾਈਆਂ। ਉਨ੍ਹਾਂ ਕਿਹਾ ਕਿ ਸਾਡੇ ਵਿਚੋਂ ਬਾਕੀ ਲੋਕਾਂ ਲਈ ਇਸ ਦਾ ਮਤਲਬ ਬਸ ਇੰਨਾ ਹੈ ਕਿ ਸਾਨੂੰ ਹੋਰ ਮਿਹਨਤ ਕਰਨੀ ਪਵੇਗੀ, ਜ਼ਮੀਨ ’ਤੇ ਰਹਿਣਾ ਹੋਵੇਗਾ ਅਤੇ ਲੋਕਾਂ ਦੇ ਮੁੱਦਿਆਂ ਪ੍ਰਤੀ ਜਵਾਬਦੇਹ ਹੋਣਾ ਪਵੇਗਾ।



