Punjab
ਲੜਕੀਆਂ ਨੂੰ ਦੇਹ ਵਪਾਰ ਲਈ ਮਜਬੂਰ ਕਰਨ ਦੇ ਦੋਸ਼ ‘ਚ ਹੋਟਲ ਮਾਲਕ ਗ੍ਰਿਫ਼ਤਾਰ
ਮਾਮਲਾ ਦਰਜ ਕਰਨ ਮਗਰੋਂ ਅਗਲੇਰੀ ਕਾਰਵਾਈ ਸ਼ੁਰੂ

ਬਠਿੰਡਾ, 1 ਅਗਸਤ : ਭੁੱਚੋ ਮੰਡੀ ਆਦੇਸ਼ ਹਸਪਤਾਲ ਦੇ ਨੇੜੇ ਸਥਿਤ ਇਕ ਹੋਟਲ ਮਾਲਕ ਆਪਣੇ ਹੋਟਲ ਵਿਚ ਦੇਹ ਵਪਾਰ ਦਾ ਧੰਦਾ ਚਲਾ ਰਿਹਾ ਸੀ। ਹੋਟਲ ਮਾਲਕ ਲੜਕੀਆਂ ਦੀ ਬੇਵਸੀ ਦਾ ਫਾਇਦਾ ਉਠਾ ਕੇ ਉਨ੍ਹਾਂ ਨੂੰ ਦੇਹ ਵਪਾਰ ਲਈ ਮਜਬੂਰ ਕਰਦਾ ਸੀ। ਥਾਣਾ ਕੈਂਟ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਹੋਟਲ ‘ਤੇ ਛਾਪੇਮਾਰੀ ਕਰਦਿਆਂ ਦੋਸ਼ੀ ਹੋਟਲ ਮਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਥਾਣਾ ਕੈਂਟ ਦੇ ਐਸਐਚਓ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਭੁੱਚੋ ਆਦੇਸ਼ ਹਸਪਤਾਲ ਦੇ ਨੇੜੇ ਸਥਿਤ ਹੋਟਲ ਦਾ ਮਾਲਕ ਗੁਰਦੀਪ ਸਿੰਘ ਵਾਸੀ ਪਿੰਡ ਲਹਿਰਾ ਬੇਗਾ ਆਪਣੇ ਹੋਟਲ ਵਿੱਚ ਲੜਕੀਆਂ ਦੀ ਬੇਵਸੀ ਦਾ ਫਾਇਦਾ ਉਠਾਉਂਦੇ ਹੋਏ ਉਨ੍ਹਾਂ ਨੂੰ ਦੇਹ ਵਪਾਰ ਲਈ ਮਜਬੂਰ ਕਰਦਾ ਹੈ। ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਟੀਮ ਨੇ ਮੌਕੇ ‘ਤੇ ਛਾਪੇਮਾਰੀ ਕਰਦਿਆਂ ਦੋਸ਼ੀ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।



