Punjab

ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੀਤਾ ਬਲਾਤਕਾਰ, ਇਕ ਨਾਮਜ਼ਦ

ਬਾਲ ਕਿਸ਼ਨ
ਫ਼ਿਰੋਜ਼ਪੁਰ, 12 ਜਨਵਰੀ– ਗੁਰੂਹਰਸਹਾਏ ’ਚ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ ਇਕ ਨੌਜਵਾਨ ਖਿਲਾਫ 69 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜ੍ਹਤ ਲੜਕੀ ਨੇ ਦੱਸਆ ਕਿ ਉਸ ਦੇ ਦੋਸ਼ੀ ਗੁਰਮੀਤ ਸਿੰਘ ਪੁੱਤਰ ਮਹਿੰਦਰ ਸਿੰਘ ਨਾਲ ਪ੍ਰੇਮ ਸਬੰਧ ਸਨ ਜੋ ਦੋਸ਼ੀ ਗੁਰਮੀਤ ਸਿੰਘ ਨੇ ਮਿਤੀ 14 ਨਵੰਬਰ 2024 ਨੂੰ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਧੋਖੇ ਨਾਲ ਸਰੀਰਿਕ ਸਬੰਧ ਬਣਾਏ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button