Punjab

ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਹੋਮ ਗਾਰਡ ਮੁਲਾਜ਼ਮਾਂ ਲਈ ਅਹਿਮ ਖਬਰ

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਇਹ ਹੁਕਮ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 17 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਹੁਕਮ ‘ਚ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਹੋਮ ਗਾਰਡ ਮੁਲਾਜ਼ਮਾਂ ਨੂੰ ਰੈਗੂਲਰ ਕਰਨ ‘ਤੇ ਨੀਤੀ ਬਣਾਏ। ਅਦਾਲਤ ਨੇ ਕਿਹਾ ਕਿ ਜਿਨ੍ਹਾਂ ਹੋਮ ਗਾਰਡਾਂ ਨੇ ਬਿਨਾਂ ਕਿਸੇ ਰੁਕਾਵਟ ਦੇ ਸਾਲਾਂ ਤਕ ਫੁੱਲ ਟਾਈਮ ਸੇਵਾਵਾਂ ਦਿੱਤੀਆਂ ਹਨ, ਉਨ੍ਹਾਂ ਨੂੰ ਵਲੰਟੀਅਰ ਕਹਿ ਕੇ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਨਹੀਂ ਕੀਤਾ ਜਾ ਸਕਦਾ। ਜਸਟਿਸ ਜਗਮੋਹਨ ਬੰਸਲ ਦੀ ਸਿੰਗਲ ਬੈਂਚ ਨੇ ਕਿਹਾ, “ਜੇਕਰ ਕੋਈ ਵਿਅਕਤੀ ਦਿਨ ਦਾ ਕੁਝ ਹਿੱਸਾ ਜਾਂ ਮਹੀਨੇ ਦੇ ਕੁਝ ਦਿਨ ਕਿਸੇ ਹੋਰ ਕੰਮ ਨਾਲ ਸੇਵਾ ਕਰਦਾ ਹੈ ਤਾਂ ਉਸਨੂੰ ਵਲੰਟੀਅਰ ਕਿਹਾ ਜਾ ਸਕਦਾ ਹੈ, ਪਰ ਜੋ ਵਿਅਕਤੀ ਲਗਾਤਾਰ ਤਿੰਨ ਦਹਾਕਿਆਂ ਤਕ ਪੂਰਾ ਸਮਾਂ ਕੰਮ ਕਰਦਾ ਰਹਿੰਦਾ ਹੈ, ਉਸਨੂੰ ਸਵੈਂਸੇਵਕ ਨਹੀਂ ਕਿਹਾ ਜਾ ਸਕਦਾ।

Related Articles

Leave a Reply

Your email address will not be published. Required fields are marked *

Back to top button